ਨਸ਼ੇ ਦਾ ਸੇਵਨ ਕਰਦਾ ਨੌਜਵਾਨ ਕਾਬੂ
ਨਸ਼ੇ ਦਾ ਸੇਵਨ ਕਰਦਾ ਨੌਜਵਾਨ ਕਾਬੂ
Publish Date: Thu, 16 Apr 2026 06:07 PM (IST)
Updated Date: Fri, 17 Apr 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਮਾਣਾ : ਸਿਟੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ ਇਕ ਨੌਜਵਾਨ ਨੂੰ ਲਾਈਟਰ, ਫੋਇਲ ਪੇਪਰ ਤੇ ਪੰਨੀ ਸਮੇਤ ਕਾਬੂ ਕਰ ਕੇ ਉਸ ਖਿਲਾਫ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਰਵੀ ਕੁਮਾਰ ਵਾਸੀ ਮੱਛੀ ਹੱਟਾ, ਸਮਾਣਾ ਵਜੋਂ ਹੋਈ ਹੈ। ਮਾਮਲੇ ਦੇ ਜਾਂਚ ਅਧਿਕਾਰੀ ਸਿਟੀ ਪੁਲਿਸ ਦੇ ਏ.ਐਸ.ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਅਗਰਸੈਨ ਚੌਕ ਕੋਲ ਮੌਜੂਦਗੀ ਵੇਲੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਨਸ਼ਾ ਕਰਨ ਦਾ ਆਦੀ ਇੱਕ ਨੌਜਵਾਨ ਹੁਣ ਵੀ ਨਸ਼ੇ ਦਾ ਸੇਵਨ ਕਰ ਰਿਹਾ ਹੈ। ਪੁਲਿਸ ਪਾਰਟੀ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਇੱਕ ਲਾਈਟਰ, ਇੱਕ ਫੋਇਲ ਪੇਪਰ ਤੇ ਫੋਇਲ ਪੰਨੀ ਬਰਾਮਦ ਹੋਣ ਤੇ ਉਸ ਨੂੰ ਹਿਰਾਸਤ ’ਚ ਲੈ ਲਿਆ ਗਿਆ। ਅਧਿਕਾਰੀ ਅਨੁਸਾਰ ਮਾਨਯੋਗ ਅਦਾਲਤ ਦੇ ਹੁਕਮਾਂ ਤੇ ਮੁਲਜ਼ਮ ਨੂੰ ਨਸ਼ਾ ਛੁਡਾਊ ਕੇਂਦਰ ਭੇਜ ਦਿੱਤਾ ਗਿਆ ਹੈ।