ਲਾਹਣ ਸਮੇਤ ਇੱਕ ਵਿਅਕਤੀ ਕੀਤਾ ਕਾਬੂ
ਲਾਹਣ ਸਮੇਤ ਇੱਕ ਕਾਬੂ
Publish Date: Sat, 18 Apr 2026 07:53 PM (IST)
Updated Date: Sun, 19 Apr 2026 04:15 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਮਾਣਾ:
ਸਦਰ ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਕੀਤੀ ਗਈ ਸਾਂਝੀ ਰੇਡ ਦੌਰਾਨ ਪਿੰਡ ਤਲਵੰਡੀ ਮਲਿਕ ਦੇ ਇੱਕ ਘਰ ’ਚੋਂ ਨਾਜਾਇਜ਼ ਸ਼ਰਾਬ ਤਿਆਰ ਕਰਨ ਲਈ ਲੁਕਾ ਕੇ ਰੱਖੀ 50 ਲੀਟਰ ਲਾਹਣ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਰੁਪਿੰਦਰ ਸਿੰਘ ਵਾਸੀ ਪਿੰਡ ਤਲਵੰਡੀ ਮਲਿਕ ਵਜੋਂ ਹੋਈ ਹੈ। ਸਦਰ ਪੁਲਿਸ ਇੰਚਾਰਜ ਇੰਸਪੈਕਟਰ ਅਜੈ ਪੁਰੋਚਾ ਨੇ ਦੱਸਿਆ ਕਿ ਏਐੱਸਆਈ ਰਾਜਕੁਮਾਰ ਸ਼ਰਮਾ ਦੀ ਅਗਵਾਈ ’ਚ ਪੁਲਿਸ ਪਾਰਟੀ ਅਤੇ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਕਰਮ ਦਾਸ ਦੀ ਟੀਮ ਗਸ਼ਤ ਦੌਰਾਨ ਬੱਸ ਅੱਡਾ ਕੁਲਾਰਾਂ ਕੋਲ ਮੌਜੂਦ ਸੀ। ਗੁਪਤ ਸੂਚਨਾ ਦੇ ਆਧਾਰ 'ਤੇ ਟੀਮ ਨੇ ਮੁਲਜ਼ਮ ਦੇ ਘਰ ਰੇਡ ਕੀਤੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਲਈ ਰੱਖੀ 50 ਲੀਟਰ ਲਾਹਣ ਬਰਾਮਦ ਹੋਣ 'ਤੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਅਧਿਕਾਰੀ ਅਨੁਸਾਰ ਮਾਨਯੋਗ ਅਦਾਲਤ ਦੇ ਆਦੇਸ਼ਾਂ ਅਨੁਸਾਰ ਮੁਲਜ਼ਮ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।