ਚਪੜ ਮੰਡੀ ’ਚ 67 ਬੋਰੀਆਂ ਕਣਕ ਚੋਰੀ
ਚਪੜ ਮੰਡੀ ਵਿੱਚ 67 ਬੋਰੀਆਂ ਕਣਕ ਚੋਰੀ
Publish Date: Thu, 23 Apr 2026 06:01 PM (IST)
Updated Date: Thu, 23 Apr 2026 06:04 PM (IST)
ਕਰਮਵੀਰ ਸਿੰਘ ਮਰਦਾਂਪੁਰ, •ਪੰਜਾਬੀ ਜਾਗਰਣ, •ਘਨੌਰ : ਹਲਕਾ ਘਨੌਰ ਦੇ ਪਿੰਡ ਚੱਪੜ ’ਚ ਚੋਰੀ ਦੀ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਕਬਾਲ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਚਪੜ ਨੇ ਥਾਣਾ ਘਨੌਰ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ ਚਪੜ ਮੰਡੀ ਵਿੱਚ ‘ਖਰੋੜ ਟ੍ਰੇਡਿੰਗ’ ਦੇ ਨਾਮ ਨਾਲ ਆੜ੍ਹਤ ਦੀ ਦੁਕਾਨ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਹ ਆਪਣੀ ਦੁਕਾਨ ’ਤੇ ਆਇਆ ਤਾਂ ਉਸ ਨੇ ਵੇਖਿਆ ਕਿ ਕਣਕ ਦੀਆਂ 67 ਬੋਰੀਆਂ ਗਾਇਬ ਸਨ। ਇਸ ਸਬੰਧੀ ਭਾਲ ਕਰਨ ’ਤੇ ਪਤਾ ਲੱਗਾ ਕਿ ਮਿਤੀ 12 ਤੇ 13 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਕਰੀਬ 5 ਅਣਪਛਾਤੇ ਵਿਅਕਤੀ ਇੱਕ ਬਲੈਰੋ ਪਿੱਕਅੱਪ ਗੱਡੀ ’ਤੇ ਸਵਾਰ ਹੋ ਕੇ ਆਏ ਅਤੇ ਕਣਕ ਦੀਆਂ ਬੋਰੀਆਂ ਚੋਰੀ ਕਰ ਕੇ ਲੈ ਗਏ। ਇਸ ਘਟਨਾ ਨਾਲ ਮੰਡੀ ਵਿੱਚ ਵਪਾਰੀਆਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਥਾਣਾ ਘਨੌਰ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਚੋਰਾਂ ਦੀ ਭਾਲ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਨੇੜਲੇ ਇਲਾਕਿਆਂ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਕਾਬੂ ਕਰਨ ਦਾ ਭਰੋਸਾ ਦਿੱਤਾ ਗਿਆ ਹੈ।