4 ਸਾਲਾ ਲੜਕਾ ਇਕ ਮਹੀਨੇ ਤੋਂ ਲਾਪਤਾ
4 ਸਾਲਾ ਲੜਕਾ ਇੱਕ ਮਹੀਨੇ ਤੋਂ ਲਾਪਤਾ
Publish Date: Thu, 23 Jul 2026 04:58 PM (IST)
Updated Date: Fri, 24 Jul 2026 04:05 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਮਾਣਾ : ਸਮਾਣਾ ਸਿਟੀ ਪੁਲਿਸ ਨੇ 14 ਸਾਲਾ ਨਾਬਾਲਗ ਲੜਕੇ ਦੇ ਰਹੱਸਮਈ ਢੰਗ ਨਾਲ ਲਾਪਤਾ ਹੋਣ ਦੇ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਨਰਿੰਦਰ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਕਲੋਨੀਆ ਚੱਕ ਅੰਮ੍ਰਿਤਸਰੀਆਂ, ਥਾਣਾ ਸਿਟੀ ਸਮਾਣਾ ਨੇ ਦੱਸਿਆ ਕਿ ਉਸ ਦਾ 14 ਸਾਲਾ ਪੁੱਤਰ ਪ੍ਰਿੰਸ 13 ਜੂਨ 2026 ਨੂੰ ਸ਼ਾਮ ਕਰੀਬ 6 ਵਜੇ ਘਰ ਤੋਂ ਪੀਰ ਦੀ ਸਮਾਧ ਤੇ ਮੱਥਾ ਟੇਕਣ ਲਈ ਗਿਆ ਸੀ। ਇਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਇਆ। ਪਰਿਵਾਰਕ ਮੈਂਬਰਾਂ ਨੇ ਆਪਣੇ ਪੱਧਰ ਤੇ ਰਿਸ਼ਤੇਦਾਰਾਂ ਅਤੇ ਹੋਰ ਸੰਭਾਵਿਤ ਥਾਵਾਂ ਤੇ ਉਸ ਦੀ ਕਾਫ਼ੀ ਭਾਲ ਕੀਤੀ, ਪਰ ਕੋਈ ਸੁਰਾਗ ਨਹੀਂ ਲੱਗਾ। ਸ਼ਿਕਾਇਤਕਰਤਾ ਨੇ ਸ਼ੱਕ ਜਤਾਇਆ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਜਾਂ ਵਿਅਕਤੀਆਂ ਨੇ ਉਸ ਦੇ ਨਾਬਾਲਗ ਪੁੱਤਰ ਨੂੰ ਗੈਰ-ਕਾਨੂੰਨੀ ਤੌਰ ਤੇ ਆਪਣੇ ਕਬਜ਼ੇ ਵਿੱਚ ਰੱਖਿਆ ਹੋਇਆ ਹੈ। ਇਸ ਸ਼ਿਕਾਇਤ ਦੇ ਆਧਾਰ ਤੇ ਥਾਣਾ ਸਿਟੀ ਸਮਾਣਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਲਾਪਤਾ ਨਾਬਾਲਗ ਦੀ ਭਾਲ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਆਸ-ਪਾਸ ਦੇ ਇਲਾਕਿਆਂ ਦੇ ਸੀਸੀਟੀਵੀ ਫੁਟੇਜ ਸਮੇਤ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ।