ਪਵਾਰਕਾਮ ਦੇ ਦਫ਼ਤਰ ’ਚੋਂ ਟਰਾਂਸਫਾਰਮਰ ਹੀ ਲੈ ਉੱਡੇ ਚੋਰੀ ਇਸੇ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਵੱਲੋਂ ਬਿਜਲੀ ਦਫ਼ਤਰ ਦੇ ਅੰਦਰ ਅਤੇ ਆਸ-ਪਾਸ ਦੇ ਮੁੱਖ ਮਾਰਗਾਂ ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਘਟਨਾ ਸਮੇਂ ਲੰਘੇ ਸ਼ੱਕੀ ਵਾਹਨਾਂ ਦੀ ਪਛਾਣ ਕੀਤੀ ਜਾ ਸਕੇ। ਇਸ ਦੇ ਨਾਲ ਹੀ ਪੁਲਿਸ ਦਫ਼ਤਰ ਦੇ ਸੁਰੱਖਿਆ ਪ੍ਰਬੰਧਾਂ ਅਤੇ ਉੱਥੇ ਤਾਇਨਾਤ ਸਟਾਫ਼ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਚੋਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਚੋਰੀ ਕੀਤਾ ਗਿਆ ਟਰਾਂਸਫਾਰਮਰ ਬਰਾਮਦ ਕਰ ਲਿਆ ਜਾਵੇਗਾ। ਇਸ ਘਟਨਾ ਤੋਂ ਬਾਅਦ ਸਰਕਾਰੀ ਦਫ਼ਤਰਾਂ ਦੀ ਸੁਰੱਖਿਆ ਤੇ ਵੀ ਵੱਡੇ ਸਵਾਲ ਖੜ੍ਹੇ
Publish Date: Mon, 10 Aug 2026 06:42 PM (IST)
Updated Date: Tue, 11 Aug 2026 10:28 AM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ ਰਾਜਪੁਰਾ ਰੋਡ ਤੇ ਸਥਿਤ ਤਕਨੀਕੀ ਉਪ ਮੰਡਲ ਪੂਰਬ ਦੇ ਬਿਜਲੀ ਦਫ਼ਤਰ ਚੋਂ 300 ਕੇਵੀਏ ਦਾ ਮੋਬਾਈਲ ਟਰਾਂਸਫਾਰਮਰ ਚੋਰੀ ਹੋਣ ਦਾ ਇੱਕ ਬਹੁੱਤ ਹੀ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਸਰਕਾਰੀ ਜਾਇਦਾਦ ਅਤੇ ਇੰਨੇ ਭਾਰੇ ਉਪਕਰਨ ਦੀ ਚੋਰੀ ਹੋਣ ਨਾਲ ਬਿਜਲੀ ਵਿਭਾਗ ਦੇ ਨਾਲ-ਨਾਲ ਸਥਾਨਕ ਪ੍ਰਸ਼ਾਸਨ ਚ ਵੀ ਹੜਕੰਪ ਮਚ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਤਕਨੀਕੀ ਉਪ ਮੰਡਲ ਪੂਰਬ ਪਟਿਆਲਾ ਵਿਖੇ ਤਾਇਨਾਤ ਸਹਾਇਕ ਇੰਜੀਨੀਅਰ (ਏ.ਈ.) ਹਿਤੇਸ਼ ਗੁਪਤਾ ਨੇ ਦੱਸਿਆ ਕਿ 31 ਜੁਲਾਈ ਨੂੰ ਕਿਸੇ ਅਣਪਛਾਤੇ ਵਿਅਕਤੀਆਂ ਨੇ ਦਫ਼ਤਰ ਦੇ ਅੰਦਰੋਂ 300 ਕੇਵੀਏ ਦੀ ਸਮਰੱਥਾ ਵਾਲਾ ਮੋਬਾਈਲ ਟਰਾਂਸਫਾਰਮਰ ਚੋਰੀ ਕਰ ਲਿਆ। ਇਹ ਟਰਾਂਸਫਾਰਮਰ ਇਲਾਕੇ ਵਿੱਚ ਬਿਜਲੀ ਦੀਆਂ ਆਪਾਤਕਾਲੀਨ ਸਥਿਤੀਆਂ ਅਤੇ ਤਕਨੀਕੀ ਖਰਾਬੀਆਂ ਦੌਰਾਨ ਤੁਰੰਤ ਬਿਜਲੀ ਸਪਲਾਈ ਬਹਾਲ ਕਰਨ ਲਈ ਵਰਤਿਆ ਜਾਂਦਾ ਸੀ। ਚੋਰੀ ਦੀ ਘਟਨਾ ਦਾ ਪਤਾ ਲੱਗਦਿਆਂ ਹੀ ਵਿਭਾਗੀ ਅਧਿਕਾਰੀਆਂ ਨੇ ਤੁਰੰਤ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ। ਥਾਣਾ ਕੋਤਵਾਲੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ਤੇ ਤੁਰੰਤ ਕਾਰਵਾਈ ਕਰਦਿਆਂ ਅਣਪਛਾਤੇ ਚੋਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇੰਨੇ ਭਾਰੀ ਟਰਾਂਸਫਾਰਮਰ ਨੂੰ ਚੋਰੀ ਕਰਨ ਲਈ ਕਿਸੇ ਵੱਡੇ ਵਾਹਨ ਜਿਵੇਂ ਕਿ ਟਰੱਕ ਜਾਂ ਕ੍ਰੇਨ ਦੀ ਵਰਤੋਂ ਕੀਤੀ ਗਈ ਹੋਣ ਦੀ ਸੰਭਾਵਨਾ ਹੈ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਵੱਲੋਂ ਬਿਜਲੀ ਦਫ਼ਤਰ ਦੇ ਅੰਦਰ ਅਤੇ ਆਸ-ਪਾਸ ਦੇ ਮੁੱਖ ਮਾਰਗਾਂ ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਘਟਨਾ ਸਮੇਂ ਲੰਘੇ ਸ਼ੱਕੀ ਵਾਹਨਾਂ ਦੀ ਪਛਾਣ ਕੀਤੀ ਜਾ ਸਕੇ। ਇਸ ਦੇ ਨਾਲ ਹੀ ਪੁਲਿਸ ਦਫ਼ਤਰ ਦੇ ਸੁਰੱਖਿਆ ਪ੍ਰਬੰਧਾਂ ਅਤੇ ਉੱਥੇ ਤਾਇਨਾਤ ਸਟਾਫ਼ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਚੋਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਚੋਰੀ ਕੀਤਾ ਗਿਆ ਟਰਾਂਸਫਾਰਮਰ ਬਰਾਮਦ ਕਰ ਲਿਆ ਜਾਵੇਗਾ। ਇਸ ਘਟਨਾ ਤੋਂ ਬਾਅਦ ਸਰਕਾਰੀ ਦਫ਼ਤਰਾਂ ਦੀ ਸੁਰੱਖਿਆ ਤੇ ਵੀ ਵੱਡੇ ਸਵਾਲ ਖੜ੍ਹੇ ਹੋ ਗਏ ਹਨ।