- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਤੋਂ ਬਾਅਦ ਸੁਬੇਗ ਸਿੰਘ ਨੇ ਕਥਿਤ ਤੌਰ ’ਤੇ ਸ਼ਿਕਾਇਤਕਰਤਾ ਨੂੰ ਧਮਕੀਆਂ ਦਿੱਤੀਆਂ।ਸ਼ਿਕਾਇਤ ਅਨੁਸਾਰ ਰਾਤ ਸਮੇਂ ਸੁਬੇਗ ਸਿੰਘ ਸਮੇਤ ਹੋਰ ਵਿਅਕਤੀ ਕਥਿਤ ਤੌਰ ’ਤੇ ਉਸ ਦੇ ਘਰ ਵਿੱਚ ਦਾਖਲ ਹੋਏ ਅਤੇ ਉਸ ਦੀ ਅਤੇ ਉਸ ਦੇ ਦੋਸਤ ਗੁਰਵਿੰਦਰ ਸਿੰਘ ਦੀ ਕੁੱਟਮਾਰ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। ਪੁਲਿਸ ਨੇ ਸੁਬੇਗ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਹਰਵਿੰਦਰ ਸਿੰਘ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਰਾਜਪੁਰਾ : ਪਿੰਡ ਉਗਾਣੀ ਵਿੱਚ ਸੀਵਰੇਜ ਦੇ ਪਾਈਪ ਪਾਉਣ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਉਸ ਸਮੇਂ ਤਕਰਾਰ ਵਿੱਚ ਬਦਲ ਗਿਆ ਜਦੋਂ ਕੁਝ ਵਿਅਕਤੀਆਂ ਵੱਲੋਂ ਘਰ ਵਿੱਚ ਦਾਖਲ ਹੋ ਕੇ ਇੱਕ ਵਿਅਕਤੀ ਅਤੇ ਉਸ ਦੇ ਦੋਸਤ ਨਾਲ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਰਾਜਪੁਰਾ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।