ਕਤਲ ਮਾਮਲੇ ’ਚ ਲੁੜੀਂਦਾ ਮੁਲਜ਼ਮ 48 ਘੰਟਿਆਂ ’ਚ ਕਾਬੂ ਕਤਲ ਮਾਮਲੇ ਵਿੱਚ ਲੁੜੀਂਦਾ ਮੁਲਜਮ 48 ਘੰਟਿਆਂ ’ਚ ਕਾਬੂ
Publish Date: Wed, 09 Sep 2026 05:47 PM (IST)
Updated Date: Wed, 09 Sep 2026 05:49 PM (IST)
ਫੋਟੋ 09ਪੀਟੀਐੱਲ-28 ਐੱਚਐੱਸ ਸੈਣੀ•, ਪੰਜਾਬੀ ਜਾਗਰਣ•, ਰਾਜਪੁਰਾ : ਥਾਣਾ ਘਨੌਰ ਪੁਲਿਸ ਨੇ ਕਤਲ ਦੇ ਇਕ ਮਾਮਲੇ ਵਿਚ ਕਾਰਵਾਈ ਕਰਦਿਆਂ ਮੁਲਜ਼ਮ ਕਾਕਾ ਸਿੰਘ ਪੁੱਤਰ ਭਾਨ ਸਿੰਘ ਵਾਸੀ ਪਿੰਡ ਉਟਸਰ, ਥਾਣਾ ਘਨੌਰ, ਜ਼ਿਲ੍ਹਾ ਪਟਿਆਲਾ ਨੂੰ 24 ਘੰਟਿਆਂ ’ਚ ਗ੍ਰਿਫਤਾਰ ਕਰਨ ਦੇ ਵਿਚ ਕਾਮਯਾਬੀ ਹਾਸਲ ਕੀਤੀ ਹੈ। ਰਾਜਪੁਰਾ ਮਿੰਨੀ ਸਕੱਤਰੇਤ ਵਿਖੇ ਰੱਖੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਸਰਕਲ ਘਨੌਰ ਦੇ ਡੀਐਸਪੀ ਦਲਜੀਤ ਸਿੰਘ ਵਿਰਕ, ਸਪੈਸ਼ਲ ਸੈਲ ਰਾਜਪੁਰਾ ਪੁਲਿਸ ਦੇ ਇੰਚਾਰਜ ਇੰਸਪੈਕਟਰ ਮਨਪ੍ਰੀਤ ਸਿੰਘ, ਥਾਣਾ ਘਨੌਰ ਪੁਲਿਸ ਦੇ ਐੱਸਐੱਚਓ ਐਸਆਈ ਗੁਰਮੁਖ ਸਿੰਘ ਨੇ ਦੱਸਿਆ ਕਿ 7 ਸਤੰਬਰ ਨੂੰ ਸੋਨੂ ਪੁੱਤਰ ਧਰਮ ਸਿੰਘ ਵਾਸੀ ਪਿੰਡ ਸ਼ਮਸਪੁਰ ਨੇ ਬਿਆਨ ਦਰਜ ਕਰਵਾਏ ਕਿ ਉਸਦਾ ਪਿਤਾ ਧਰਮ ਸਿੰਘ (48) ਦੀ ਲਾਸ਼ ਪਿੰਡ ਉਟਸਰ ਦੇ ਸ਼ਮਸ਼ਾਨਘਾਟ ਵਿਚ ਬੋਹੜ ਦੇ ਦਰੱਖਤ ਹੇਠਾਂ ਸੀਮਿੰਟ ਦੇ ਥੜੇ ’ਤੇ ਖੂਨ ਨਾਲ ਲੱਥ ਪੱਥ ਪਈ ਸੀ, ਜਿਸਦੀ ਹੱਤਿਆ ਕੀਤੀ ਗਈ ਸੀ। ਇਸ ਤੋਂ ਬਾਅਦ ਸਪੈਸ਼ਲ ਸੈਲ ਰਾਜਪੁਰਾ ਪੁਲਿਸ ਦੇ ਇੰਸਪੈਕਟਰ ਮਨਪ੍ਰੀਤ ਸਿੰਘ ਅਤੇ ਥਾਣਾ ਘਨੌਰ ਪੁਲਿਸ ਦੇ ਇੰਚਾਰਜ ਐਸਆਈ ਗੁਰਮੁਖ ਸਿੰਘ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਮਾਮਲੇ ਦੀ ਤਕਨੀਕੀ ਢੰਗ ਨਾਲ ਜਾਂਚ ਕਰਦਿਆਂ ਮੁਲਜ਼ਮ ਕਾਕਾ ਸਿੰਘ ਵਾਸੀ ਪਿੰਡ ਉਟਸਰ ਨੂੰ 8 ਸਤੰਬਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਕਾਕਾ ਸਿੰਘ ਨੂੰ ਸ਼ੱਕ ਸੀ ਕਿ ਧਰਮ ਸਿੰਘ ਉਸਦੀ ਪਤਨੀ ਨਾਲ ਗਲਤ ਹਰਕਤ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸੇ ਰੰਜਿਸ਼ ਦੇ ਚਲਦਿਆਂ 6 ਸਤੰਬਰ ਦੀ ਰਾਤ ਕਾਕਾ ਸਿੰਘ ਅਤੇ ਧਰਮ ਸਿੰਘ ਦੋਵੇਂ ਇਕੱਠੇ ਸ਼ਰਾਬ ਪੀ ਰਹੇ ਸਨ। ਇਸ ਦੌਰਾਨ ਹੋਈ ਤਕਰਾਰ ਤੋਂ ਬਾਅਦ ਮੁਲਜ਼ਮ ਨੇ ਕਥਿਤ ਤੌਰ ’ਤੇ ਧਰਮ ਸਿੰਘ ਤੇ ਗਲੇ ਨੂੰ ਰੱਸੀ ਦੇ ਨਾਲ ਘੋਟਿਆ ਅਤੇ ਫਿਰ ਉਸ ਦੇ ਸਿਰ ਦੇ ਪਿਛਲੇ ਪਾਸੇ ਅਤੇ ਮੱਥੇ ’ਤੇ ਇੱਟਾਂ ਨਾਲ ਵਾਰ ਕਰਕੇ ਉਸਦੀ ਹੱਤਿਆ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿ ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ।