<

p> ਬਿਕਰਮਜੀਤ ਸਹੋਤਾ, ਫ਼ਤਹਿਗੜ੍ਹ ਸਾਹਿਬ:

ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਵਿਚ ਸੱਭਿਆਚਾਰ ਕਲਾਵਾਂ ਨੂੰ ਉਜਾਗਰ ਕਰਨ ਲਈ ਪਦਮਸ੍ਰੀ ਗੁਰੂ ਮਾਧਵੀ ਮੁਦਗਲ ਦੀ ਸ਼ਾਗਿਰਦਾ ਮੋਮੀਤਾ ਘੋਸ਼ ਵੱਲੋਂ ਉਡੀਸਾ ਦਾ ਲੋਕ ਨਾਚ ਪੇਸ਼ ਕੀਤਾ ਗਿਆ। ਜਿਸ ਨੇ ਪੰਜਾਬੀ ਵਿਦਿਆਰਥੀਆਂ ਨੂੰ ਝੂਮਣ ਲਾ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਲੋਕ ਨਾਚ ਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਇਆ ਅਤੇ ਦੇਸ਼ ਦੀ ਹਰ ਕਲਾਂ ਨੂੰ ਸਿੱਖਣ ਲਈ ਪ੍ਰਰੇਰਿਤ ਕੀਤਾ। ਪਿ੍ਰੰਸੀਪਲ ਰੀਤਾ ਰਾਣੀ ਨੇ ਕਿਹਾ ਕਿ ਬੇਸ਼ੱਕ ਅਸੀਂ ਸਭ ਤੋਂ ਜ਼ਿਆਦਾ ਤਰਜੀਹ ਆਪਣੀ ਮਾਤਾ ਭਾਸ਼ਾ ਅਤੇ ਆਪਣੇ ਸੱਭਿਆਚਾਰ ਨੂੰ ਦਿੰਦੇ ਹਾਂ ਪਰ ਗਿਆਨ ਵਿੱਚ ਵਾਧਾ ਕਰਨ ਲਈ ਸਾਨੂੰ ਹਰ ਦੇਸ਼ ਦੀਆਂ ਕਲਾਵਾਂ ਦਾ ਗਿਆਨ ਲੈਣਾ ਚਾਹੀਦਾ ਹੈ। ਇਸ ਮੌਕੇ ਲੈਕਚਰਾਰ ਗੁਰਦੀਪ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਸੁਮਿਤ ਤਨੇਜਾ, ਅਮਨਦੀਪ ਸਵਰਨ, ਸੁਖਜਿੰਦਰ ਸਿੰਘ, ਸੁਨੀਲ ਕੁਮਾਰ ਗੋਲਡੀ, ਜਸਪਿੰਦਰਪਾਲ ਕੌਰ, ਗੁਰਪ੍ਰਰੀਤ ਕੌਰ, ਮਨਦੀਪ ਕੌਰ, ਰਵਿੰਦਰ ਕੌਰ, ਪੁਸ਼ਪਿੰਦਰ ਕੌਰ, ਨਵਨੀਤ ਕੌਰ, ਜਗਤਾਰ ਸਿੰਘ, ਗੁਰਮੀਤ ਕੌਰ, ਸੁਲੱਖਣ ਸਿੰਘ, ਗੁਰਵਿੰਦਰ ਸਿੰਘ, ਗੁਰਦਰਸ਼ਨ ਸਿੰਘ ਆਦਿ ਮੌਜੂਦ ਸਨ।