- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਸਾਈਕਲਿੰਗ ਮੁਕਾਬਲੇ ਸ਼ੁਰੂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਅੰਡਰ-14, 17 ਅਤੇ 19 ਵਰਗ ਦੇ ਲੜਕੇ ਅਤੇ ਲੜਕੀਆਂ ਦੇ ਸਾਈਕਲਿੰਗ (ਟਰੈਕ ਅਤੇ ਰੋਡ) ਮੁਕਾਬਲਿਆਂ ਦਾ ਅੱਜ ਐੱਨਐੱਸਐੱਨਆਈਐੱਸ ਪਟਿਆਲਾ ਵਿਖੇ ਸ਼ਾਨਦਾਰ ਆਗਾਜ਼ ਹੋਇਆ। ਇਹ ਮੁਕਾਬਲੇ 10 ਤੋਂ 13 ਨਵੰਬਰ ਤੱਕ ਕਰਵਾਏ ਜਾਣਗੇ, ਜਿਨ੍ਹਾਂ ਵਿਚ ਸੂਬੇ ਦੇ 10 ਜ਼ਿਲ੍ਹਿਆਂ ਦੇ ਲਗਭਗ 120 ਖਿਡਾਰੀ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ। ਇਹ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਮਤਾ ਖੁਰਾਣਾ ਦੀ ਅਗਵਾਈ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾ ਦੇ ਨਿਰਦੇਸ਼ਾਂ ਅਨੁਸਾਰ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਵੱਲੋਂ ਇਸ ਦੇ ਪ੍ਰਬੰਧਾਂ ਲਈ ਵਿਸ਼ੇਸ਼ ਤਾਲਮੇਲ ਕੀਤਾ ਗਿਆ। ਮੁਕਾਬਲਿਆਂ ਦੇ ਉਦਘਾਟਨੀ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾ ਤੇ ਡੀਐਸਸੀ ਡਾ. ਦਲਜੀਤ ਸਿੰਘ ਨੇ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਟੂਰਨਾਮੈਂਟ ਇੰਚਾਰਜ ਪ੍ਰਿੰਸੀਪਲ ਰਾਜ ਕੁਮਾਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਮਹਿਮਾਨਾਂ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦਿਆਂ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਚਾਰ ਰੋਜ਼ਾ ਟੂਰਨਾਮੈਂਟ ਦੌਰਾਨ ਟਰੈਕ ਅਤੇ ਰੋਡ ਸਾਈਕਲਿੰਗ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਰਾਹੀਂ ਅੰਡਰ-14, 17 ਅਤੇ 19 ਵਰਗ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲੇਗਾ। ਇਸ ਮੌਕੇ ਅਬਜ਼ਰਵਰ ਵਰਿੰਦਰ ਸਿੰਘ ਡੀਐਸਸੀ, ਚੀਫ਼ ਕੋਚ ਜਤਿੰਦਰ ਸਿੰਘ, ਜੈਤ ਸ਼ਾਹੂਦੀਪ ਸਿੰਘ, ਸਪਿੰਦਰਜੀਤ ਕੌਰ, ਸਤਵਿੰਦਰਪਾਲ ਸਿੰਘ ਕੋਚ, ਭੁਪਿੰਦਰ ਸਿੰਘ ਕੋਚ, ਜੋਗਿੰਦਰ ਕੌਰ, ਮੋਹਿਤ ਕੁਮਾਰ ਕੋਚ, ਗੁਰਮੀਤ ਸਿੰਘ ਕੋਚ, ਰਾਜਪਾਲ ਸਿੰਘ, ਹੈੱਡ ਮਿਸਟ੍ਰੈਸ ਰਮਨਦੀਪ ਕੌਰ ਸਮੇਤ ਵੱਖ-ਵੱਖ ਸਕੂਲਾਂ ਦੇ ਅਧਿਆਪਕ, ਕੋਚ, ਡਿਊਟੀ ਸਟਾਫ਼ ਅਤੇ ਖਿਡਾਰੀ ਹਾਜ਼ਰ ਸਨ।