- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਰਾਜ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਸਫ਼ਲਤਾਪੂਰਵਕ ਸੰਪੰਨ

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ•, ਪਟਿਆਲਾ : ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਐੱਨਐੱਸਐੱਨਆਈਐੱਸ, ਪਟਿਆਲਾ ਦੇ ਵੈਲੋਡਰੋਮ ਵਿਖੇ ਕਰਵਾਈ ਗਈ ਪੰਜਾਬ ਰਾਜ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਸਫ਼ਲਤਾਪੂਰਵਕ ਸੰਪੰਨ ਹੋਈ। ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਕਾਰਵਾਈ ਚੈਂਪੀਅਨਸ਼ਿਪ ਦੇ ਸਮਾਪਤੀ ਸਮਾਰੋਹ ਵਿਚ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਤਮਗੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਖੇਡ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਪਟਿਆਲਾ ਸ਼ਹਿਰ ਨੇੜੇ ਵਿਧਾਨ ਸਭਾ ਹਲਕਾ ਸਮਾਣਾ ਅਧੀਨ 250 ਮੀਟਰ ਦਾ ਅਤਿ-ਆਧੁਨਿਕ ਵੈਲੋਡਰੋਮ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹੀ ਸਹੂਲਤ ਨਾਲ ਸਾਈਕਲਿਸਟਾਂ ਨੂੰ ਆਧੁਨਿਕ ਮਾਪਦੰਡਾਂ ਅਨੁਸਾਰ ਅਭਿਆਸ ਕਰਨ ਅਤੇ ਵੱਡੇ ਮੁਕਾਬਲਿਆਂ ਲਈ ਤਿਆਰੀ ਕਰਨ ਵਿਚ ਮਦਦ ਮਿਲੇਗੀ। ਸੁਰਜੀਤ ਸਿੰਘ ਰੱਖੜਾ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਾਈਕਲਿੰਗ ਦੀਆਂ ਰਿਹਾਇਸ਼ੀ ਅਕੈਡਮੀਆਂ ਸਥਾਪਤ ਕਰਨ ਦੀ ਵੀ ਵਕਾਲਤ ਕੀਤੀ। ਇਸ ਮੌਕੇ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ, “ਸਾਡਾ ਉਦੇਸ਼ ਪੰਜਾਬ ਦੇ ਹੋਣਹਾਰ ਸਾਈਕਲਿਸਟਾਂ ਨੂੰ ਨਿਯਮਤ ਮੁਕਾਬਲਿਆਂ ਅਤੇ ਮਿਆਰੀ ਸਿਖਲਾਈ ਰਾਹੀਂ ਅੱਗੇ ਵਧਣ ਦੇ ਮੌਕੇ ਦੇਣਾ ਹੈ। ਰਾਜ ਪੱਧਰੀ ਚੈਂਪੀਅਨਸ਼ਿਪ ਜਿੱਥੇ ਖਿਡਾਰੀਆਂ ਨੂੰ ਆਪਣੀ ਤਿਆਰੀ ਪਰਖਣ ਅਤੇ ਮੁਕਾਬਲੇ ਦਾ ਤਜਰਬਾ ਹਾਸਲ ਕਰਨ ਲਈ ਅਹਿਮ ਮੰਚ ਪ੍ਰਦਾਨ ਕਰਦੀ ਹੈ, ਉੱਥੇ ਇਸ ਦੇ ਨਤੀਜੇ ਦੇ ਅਧਾਰ