ਮਹਾਤਮਾ ਗਾਂਧੀ ਨੂੰ ਭੇਟ ਕੀਤੀਆਂ ਸ਼ਰਧਾਂਜਲੀਆਂ
ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
Publish Date: Fri, 30 Jan 2026 06:15 PM (IST)
Updated Date: Fri, 30 Jan 2026 06:16 PM (IST)
ਪੱਤਰ ਪ੍ਰੇਕਰ, ਪੰਜਾਬੀ ਜਾਗਰਣ, ਪਟਿਆਲਾ : ਡੀਏਵੀ ਪਬਲਿਕ ਸਕੂਲ ਪਟਿਆਲਾ ਵਿਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਬਰਸੀ ਮੌਕੇ ਉਨ੍ਹਾਂ ਦੇ ਜੀਵਨ ਅਤੇ ਆਦਰਸ਼ਾਂ ਨੂੰ ਯਾਦ ਕਰਦਿਆਂ ਭਾਵਪੂਰਣ ਸ਼ਰਧਾਂਜਲੀ ਅਰਪਿਤ ਕੀਤੀ ਗਈ। ਕਾਰਜਕ੍ਰਮ ਦੀ ਸ਼ੁਰੂਆਤ ਵਿਸ਼ੇਸ਼ ਪ੍ਰਾਰਥਨਾ ਸਭਾ ਨਾਲ ਹੋਈ, ਜਿਸ ਦੌਰਾਨ ਵਿਦਿਆਰਥੀਆਂ ਨੇ ਭਾਸ਼ਣਾਂ ਅਤੇ ਵਿਚਾਰ-ਉਤੇਜਕ ਪ੍ਰਸਤੁਤੀਆਂ ਰਾਹੀਂ ਗਾਂਧੀ ਜੀ ਦੇ ਸੱਚ, ਅਹਿੰਸਾ, ਸਾਦਗੀ ਅਤੇ ਆਤਮ-ਅਨੁਸ਼ਾਸਨ ਵਰਗੇ ਮੁੱਲਾਂ ਨੂੰ ਉਜਾਗਰ ਕੀਤਾ। ਵਿਦਿਆਰਥੀਆਂ ਨੇ ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਗਾਂਧੀ ਜੀ ਦੀ ਮਹੱਤਵਪੂਰਨ ਭੂਮਿਕਾ ਅਤੇ ਅੱਜ ਦੇ ਸਮੇਂ ਵਿੱਚ ਉਨ੍ਹਾਂ ਦੇ ਆਦਰਸ਼ਾਂ ਦੀ ਪ੍ਰਾਸੰਗਿਕਤਾ ’ਤੇ ਵੀ ਪ੍ਰਕਾਸ਼ ਪਾਇਆ। ਸਕੂਲ ਦੇ ਪ੍ਰਿੰਸੀਪਲ ਵਿਵੇਕ ਤਿਵਾਰੀ ਨੇ ਸਭਾ ਨੂੰ ਸੰਬੋਧਨ ਕਰਦਿਆਂ ਰੋਜ਼ਾਨਾ ਜੀਵਨ ਵਿੱਚ ਗਾਂਧੀਵਾਦੀ ਮੁੱਲਾਂ ਨੂੰ ਅਪਣਾਉਣ ਦੀ ਮਹੱਤਤਾ ਉਤੇ ਜ਼ੋਰ ਦਿੱਤਾ। ਕਾਰਜਕ੍ਰਮ ਦਾ ਸਮਾਪਨ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਗਾਂਧੀ ਜੀ ਦੇ ਸਿਧਾਂਤਾਂ ਦੀ ਪਾਲਣਾ ਕਰਨ ਅਤੇ ਇੱਕ ਨਿਆਂਪੂਰਣ, ਸ਼ਾਂਤਮਈ ਅਤੇ ਸਮਾਵੇਸ਼ੀ ਸਮਾਜ ਦੀ ਰਚਨਾ ਲਈ ਸਾਂਝੇ ਸੰਕਲਪ ਨਾਲ ਹੋਇਆ।