- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੁੱਧ ਦੇ ਭਾਅ ਵਿੱਚ 4 ਰੁਪਏ ਪ੍ਰਤੀ ਕਿਲੋ ਵਾਧਾ ਕਰਨ ਅਤੇ ਬ੍ਰੀਡਿੰਗ ਪਾਲਿਸੀ ਰੱਦ ਕਰਨ ਦੀ ਮੰਗ

ਸਟਾਫ ਰਿਪੋਰਟਰ, •ਪੰਜਾਬੀ ਜਾਗਰਣ•, ਪਟਿਆਲਾ : ਪੰਜਾਬ ਦੇ ਡੇਅਰੀ ਕਿਸਾਨਾਂ ਨੇ ਦੁੱਧ ਉਤਪਾਦਨ ਦੇ ਲਗਾਤਾਰ ਵਧ ਰਹੇ ਖਰਚਿਆਂ ਤੇ ਡੇਅਰੀ ਕਿੱਤੇ ਨਾਲ ਜੁੜੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਤੋਂ ਦੁੱਧ ਦੇ ਭਾਅ ਵਿਚ 4 ਰੁਪਏ ਪ੍ਰਤੀ ਕਿਲੋ ਵਾਧਾ ਕਰਨ ਦੀ ਮੰਗ ਕੀਤੀ ਹੈ। ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀਡੀਐੱਫਏ), ਪੰਜਾਬ ਦੀ ਅਗਵਾਈ ਹੇਠ ਕਿਸਾਨਾਂ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਦੁੱਧ ਦੀ ਖਰੀਦ ਕੀਮਤ ਵਧਾਉਣ ਦੇ ਨਾਲ-ਨਾਲ ਸਰਕਾਰ ਵੱਲੋਂ ਲਾਗੂ ਕੀਤੀ ਗਈ ਬ੍ਰੀਡਿੰਗ ਪਾਲਿਸੀ ਰੱਦ ਕਰਨ ਦੀ ਅਪੀਲ ਕੀਤੀ ਹੈ। ਇਸ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਮੰਗ ਪੱਤਰ ਸੌਂਪਣ ਤੋਂ ਪਹਿਲਾਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਐਸੋਸੀਏਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ 5 ਦਸੰਬਰ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਡੇਅਰੀ ਕਿਸਾਨਾਂ ਵੱਲੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਪੀਡੀਐਫਏ ਚੈਪਟਰ ਦੇ ਪਟਿਆਲਾ ਦੇ ਪ੍ਰਧਾਨ ਸਿਕੰਦਰ ਸਿੰਘ ਨੇ ਦੱਸਿਆ ਕਿ ਡੇਅਰੀ ਕਿਸਾਨਾਂ ਨੂੰ ਪਿਛਲੇ ਸਮੇਂ ਦੌਰਾਨ ਪਸ਼ੂਆਂ ਦੀ ਖੁਰਾਕ, ਪਸ਼ੂਆਂ ਦੀ ਸਾਂਭ-ਸੰਭਾਲ, ਦਵਾਈਆਂ, ਲੇਬਰ ਅਤੇ ਹੋਰ ਲੋੜੀਂਦੀਆਂ ਵਸਤਾਂ ਦੀਆਂ ਕੀਮਤਾਂ ’ਚ ਵਾਧਾ ਹੋਣ ਕਾਰਨ ਦੁੱਧ ਉਤਪਾਦਨ ਦੀ ਲਾਗਤ ਲਗਾਤਾਰ ਵਧ ਰਹੀ ਹੈ। ਇਸ ਦੇ ਬਾਵਜੂਦ ਕਿਸਾਨਾਂ ਨੂੰ ਦੁੱਧ ਦਾ ਉਚਿਤ ਭਾਅ ਨਹੀਂ ਮਿਲ ਰਿਹਾ। ਇਸ ਕਾਰਨ ਡੇਅਰੀ ਫਾਰਮਿੰਗ ਦਾ ਧੰਦਾ ਚਲਾਉਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਦੁੱਧ ਦੇ ਭਾਅ ’ਚ 4 ਰੁਪਏ ਪ੍ਰਤੀ ਕਿਲੋ ਦਾ ਵਾਧਾ ਕਿਸਾਨਾਂ ਨੂੰ ਵਧ ਰਹੇ ਖਰਚਿਆਂ ਤੋਂ ਕੁਝ ਰਾਹਤ ਦੇ ਸਕਦਾ ਹੈ। ਐਸੋਸੀਏਸ਼ਨ ਨੇ ਬ੍ਰੀਡਿੰਗ ਪਾਲਿਸੀ ਨੂੰ ਲੈ ਕੇ ਵੀ ਆਪਣਾ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਅਤੇ ਨਸਲ ਸੁਧਾਰ ਸਬੰਧੀ ਨੀਤੀਆਂ ਬਣਾਉਣ ਸਮੇਂ ਡੇਅਰੀ ਫਾਰਮਰਾਂ ਦੀ ਰਾਇ ਅਤੇ ਜ਼ਮੀਨੀ ਹਕੀਕਤਾਂ ਨੂੰ ਧਿਆਨ ’ਚ ਰੱਖਣਾ ਜ਼ਰੂਰੀ ਹੈ। ਡੇਅਰੀ ਕਿਸਾਨਾਂ ਨੇ ਅਪੀਲ ਕੀਤੀ ਕਿ ਹੋਰਨਾਂ ਸਰਕਾਰਾਂ ਵਾਂਗ ਪੰਜਾਬ ਸਰਕਾਰ ਵੀ ਡੇਅਰੀ ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾਵੇ ਤੇ 5 ਦਸੰਬਰ ਤੋਂ ਪਹਿਲਾਂ ਉਨ੍ਹਾਂ ਦੀਆਂ ਮੰਗਾਂ