- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਲਵੀਰ ਸਿੰਘ ਗਿੱਲ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਧੰਨ-ਧੰਨ ਬਾਬਾ ਸ੍ਰੀ ਚੰਦ ਜੀ ਦੇ ਪਾਵਨ ਪ੍ਰਕਾਸ਼ ਦਿਵਸ ਦੀ ਖੁਸ਼ੀ ਵਿਚ ਪਿੰਡ ਮਦਨਪੁਰ ਚਲਹੇੜੀ ਵਿਖੇ ਗੁਰਦੁਆਰਾ ਡੇਰਾ ਬਾਬਾ ਸ੍ਰੀ ਚੰਦ ਜੀ ਵਿਖੇ ਸੰਤ ਬਾਬਾ ਬੰਤ ਸਿੰਘ ਦੀ ਅਗਵਾਈ ਵਿਚ ਕਰਵਾਏ ਜਾ ਰਹੇ ਸਲਾਨਾ ਜੋੜ ਮੇਲੇ ਵਿਚ ਦਲਵੀਰ ਸਿੰਘ ਗਿੱਲ ਯੂ.ਕੇ. ਨੇ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਉਨ੍ਹਾਂ ਨੇ ਸੰਗਤਾਂ ਨੂੰ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਸਮੂਹ ਸਾਧ ਸੰਗਤ ਵੱਲੋਂ ਧਾਰਮਿਕ ਸਮਾਗਮ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਗਈ। ਦਲਵੀਰ ਸਿੰਘ ਗਿੱਲ ਯੂ.ਕੇ. ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਅਤੇ ਇਲਾਕੇ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਡੇਰਾ ਮੁਖੀ ਸੰਤ ਬਾਬਾ ਬੰਤ ਸਿੰਘ ਜੀ ਨੇ ਕਿਹਾ ਕਿ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਕਰਵਾਏ ਜਾਂਦੇ ਧਾਰਮਿਕ ਸਮਾਗਮ ਸੰਗਤਾਂ ਨੂੰ ਗੁਰੂ ਸਾਹਿਬਾਨ ਤੇ ਮਹਾਨ ਸੰਤਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਸੁਨੇਹਾ ਦਿੰਦੇ ਹਨ। ਅਜਿਹੇ ਸਮਾਗਮਾਂ ਰਾਹੀਂ ਸੇਵਾ, ਸਿਮਰਨ, ਆਪਸੀ ਭਾਈਚਾਰੇ ਅਤੇ ਸਦਭਾਵਨਾ ਦੀ ਭਾਵਨਾ ਹੋਰ ਮਜ਼ਬੂਤ ਹੁੰਦੀ ਹੈ। ਮਦਨਪੁਰ ਚਲਹੇੜੀ ਵਿਖੇ 16 ਤੋਂ 20 ਸਤੰਬਰ 2026 ਤੱਕ ਸਲਾਨਾ ਜੋੜ ਮੇਲਾ ਕਰਵਾਇਆ ਗਿਆ। ਮੇਲੇ ਦੌਰਾਨ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। 20 ਸਤੰਬਰ ਨੂੰ ਮਹੰਤ ਸੰਤ ਸਮਾਗਮ ਅਤੇ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸੰਗਤਾਂ ਵੱਲੋਂ ਗੁਰੂ ਘਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਧਾਰਮਿਕ ਸਮਾਗਮਾਂ ਦਾ ਲਾਹਾ ਲਿਆ ਗਿਆ।