ਦਾਮਨ ਬਾਜਵਾ ਨੇ ਕੇਂਦਰੀ ਮੰਤਰੀ ਸ਼ੇਖਾਵਤ ਨਾਲ ਕੀਤੀ ਚਰਚਾ
ਦਾਮਨ ਬਾਜਵਾ ਨੇ ਕੇਂਦਰੀ ਮੰਤਰੀ ਸ਼ੇਖਾਵਤ ਨਾਲ ਕੀਤੀ ਵਿਚਾਰ ਚਰਚਾ
Publish Date: Mon, 02 Feb 2026 05:05 PM (IST)
Updated Date: Tue, 03 Feb 2026 04:08 AM (IST)

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਭਾਜਪਾ ਜ਼ਿਲ੍ਹਾ ਸੰਗਰੂਰ-2 ਦੀ ਪ੍ਰਧਾਨ ਦਾਮਨ ਬਾਜਵਾ ਨੇ ਦਿੱਲੀ ਵਿਖੇ ਕੇਂਦਰੀ ਟੂਰਿਜ਼ਮ ਅਤੇ ਕਲਚਰਲ ਮੰਤਰੀ ਗਜੇੰਦਰ ਸਿੰਘ ਸ਼ੇਖਾਵਤ ਨਾਲ ਦਿੱਲੀ ਵਿਖੇ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਵਿਧਾਨ ਸਭਾ ਹਲਕਾ ਸੁਨਾਮ ਅਤੇ ਜ਼ਿਲ੍ਹਾ ਸੰਗਰੂਰ ਨਾਲ ਸੰਬੰਧਿਤ ਅਹਿਮ ਮੁੱਦਿਆਂ ‘ਤੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਗਜੇੰਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਦੌਰਾਨ ਹਲਕਾ ਸੁਨਾਮ ਅਤੇ ਜ਼ਿਲ੍ਹਾ ਸੰਗਰੂਰ ਵਿੱਚ ਟੂਰਿਜ਼ਮ ਦੀਆਂ ਸੰਭਾਵਨਾਵਾਂ, ਇਤਿਹਾਸਕ ਅਤੇ ਧਾਰਮਿਕ ਵਿਰਾਸਤ ਦੇ ਰੱਖ ਰਖਾਵ, ਸੱਭਿਆਚਾਰਕ ਵਿਕਾਸ ਅਤੇ ਕੇਂਦਰ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤੀ ਨਾਲ ਲਾਗੂ ਕਰਨ ਸਬੰਧੀ ਗੰਭੀਰ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆਂ ਕਿ ਸੁਨਾਮ ਊਧਮ ਸਿੰਘ ਵਾਲਾ ਦੇ ਨਾਲ ਸਬੰਧਿਤ ਜੋ ਮੁੱਦੇ ਪਹਿਲਾਂ ਵੀ ਮੰਤਰੀ ਦੇ ਧਿਆਨ ਵਿੱਚ ਹਨ, ਉਸ ਬਾਰੇ ਵੀ ਵਿਸਥਾਰਪੂਰਵਕ ਗੱਲਬਾਤ ਕੀਤੀ ਗਈ। ਬਾਜਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਟੂਰਿਜ਼ਮ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਬੇਮਿਸਾਲ ਕੰਮ ਕੀਤਾ ਜਾ ਰਿਹਾ ਹੈ, ਜਿਸ ਦਾ ਲਾਭ ਪੰਜਾਬ ਨੂੰ ਵੀ ਮਿਲ ਰਿਹਾ ਹੈ। ਉਨ੍ਹਾਂ ਨੇ ਆਸ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਸੁਨਾਮ ਅਤੇ ਜ਼ਿਲ੍ਹਾ ਸੰਗਰੂਰ ਨੂੰ ਵੀ ਟੂਰਿਜ਼ਮ ਅਤੇ ਵਿਰਾਸਤੀ ਵਿਕਾਸ ਦੇ ਹੋਰ ਨਵੇਂ ਪ੍ਰੋਜੈਕਟਾਂ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਗਜੇੰਦਰ ਸਿੰਘ ਸ਼ੇਖਾਵਤ ਨੇ ਬੜੀ ਗੰਭੀਰਤਾ ਨਾਲ ਸਾਰੇ ਮੁੱਦਿਆਂ ਨੂੰ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਸੁਨਾਮ ਅਤੇ ਜ਼ਿਲ੍ਹਾ ਸੰਗਰੂਰ ਨਾਲ ਸੰਬੰਧਿਤ ਮੰਗਾਂ ਅਤੇ ਸੁਝਾਵਾਂ ‘ਤੇ ਯੋਗ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਸਦਾ ਹੀ ਲੋਕਾਂ ਦੇ ਹੱਕਾਂ ਅਤੇ ਵਿਕਾਸ ਲਈ ਵਚਨਬੱਧ ਰਹੀ ਹੈ ਅਤੇ ਅੱਗੇ ਵੀ ਕੇਂਦਰ ਅਤੇ ਰਾਜ ਦੇ ਮਸਲਿਆਂ ਨੂੰ ਉਚਿਤ ਮੰਚਾਂ ‘ਤੇ ਉਠਾਉਂਦੀ ਰਹੇਗੀ।