ਤਖਤ ਸ੍ਰੀ ਦਮਦਮਾ ਸਾਹਿਬ ਲਈ ਜੱਥਾ 14 ਅਪ੍ਰੈਲ ਨੂੰ ਹੋਵੇਗਾ ਰਵਾਨਾ
ਤਖਤ ਸ੍ਰੀ ਦਮਦਮਾ ਸਾਹਿਬ ਲਈ ਜੱਥਾ 14 ਅਪ੍ਰੈਲ ਨੂੰ ਹੋਵੇਗਾ ਰਵਾਨਾ
Publish Date: Sat, 11 Apr 2026 05:10 PM (IST)
Updated Date: Sat, 11 Apr 2026 05:12 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪਿੰਡ ਪਹਿਰ ਦੇ ਵਸਨੀਕ ‘ਵਾਰਿਸ ਪੰਜਾਬ ਦੇ’ ਹਲਕਾ ਘਨੌਰ ਤੋਂ ਇੰਚਾਰਜ ਨਿਸ਼ਾਨ ਸਿੰਘ ਸਿੱਧੂ ਦੀ ਅਗਵਾਈ ਹੇਠ ਤਖਤ ਸ੍ਰੀ ਦਮਦਮਾ ਸਾਹਿਬ ਦੇ ਦਰਸ਼ਨਾਂ ਲਈ ਗੱਡੀਆਂ ਦੇ ਵੱਡੇ ਕਾਫਲੇ ਨਾਲ ਸੰਗਤਾਂ ਦਾ ਵੱਡਾ ਜੱਥਾ 14 ਅਪ੍ਰੈਲ ਨੂੰ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਸ਼ਾਨ ਸਿੰਘ ਸਿੱਧੂ ਨੇ ਦੱਸਿਆ ਕਿ ਜਥੇ ਵਿਚ ਵੱਡੀ ਗਿਣਤੀ ’ਚ ਸੰਗਤ ਸ਼ਾਮਲ ਹੋਵੇਗੀ ਜੋ ਬੜੀ ਸ਼ਰਧਾ ਅਤੇ ਭਾਵਨਾ ਨਾਲ ਤਖਤ ਸ੍ਰੀ ਦਮਦਮਾ ਸਾਹਿਬ ਦੇ ਦਰਸ਼ਨ ਕਰਨ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਯਾਤਰਾ ਸਿੱਖ ਧਰਮ ਨਾਲ ਜੁੜੇ ਇਤਿਹਾਸਕ ਅਤੇ ਆਧਿਆਤਮਿਕ ਮਹੱਤਵ ਨੂੰ ਸਮਝਣ ਲਈ ਮਹੱਤਵਪੂਰਨ ਹੈ। ਸਿੱਧੂ ਨੇ ਦੱਸਿਆ ਕਿ ਜੱਥੇ ਦੀ ਰਵਾਨਗੀ ਸਮੇਂ ਵਿਸ਼ੇਸ਼ ਅਰਦਾਸ ਕੀਤੀ ਜਾਵੇਗੀ ਅਤੇ ਸੰਗਤਾਂ ਨੂੰ ਸਮੇਂ ਸਿਰ ਇਕੱਠੇ ਹੋਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਦੌਰੇ ਸੰਗਤ ਵਿੱਚ ਏਕਤਾ ਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਨਿਸ਼ਾਨ ਸਿੰਘ ਨੇ ਦੱਸਿਆ ਕਿ ਜੱਥੇ ਦੀ ਸੁਵਿਧਾ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਯਾਤਰਾ ਸੁਚੱਜੇ ਢੰਗ ਨਾਲ ਪੂਰੀ ਕੀਤੀ ਜਾ ਸਕੇ।