ਖੇਡਾ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਵਧੀਆ ਉਪਰਾਲਾ : ਡਰੌਲੀ
ਖੇਡਾ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਵਧੀਆ ਉਪਰਾਲਾ : ਡਰੌਲੀ
Publish Date: Sun, 17 May 2026 04:31 PM (IST)
Updated Date: Sun, 17 May 2026 04:33 PM (IST)

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਪਿੰਡ ਲਹਿਲਾਂ ਜਗੀਰ ਵਿਖੇ ਸਰਪੰਚ ਨਰਿੰਦਰ ਸਿੰਘ ਭਿੰਡਰ, ਐੱਨਆਰਆਈਜ਼ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸਦੀ ਸ਼ੁਰੂਆਤ ਬਹੁਤ ਸ਼ਾਨਦਾਰ ਢੰਗ ਨਾਲ ਕੀਤੀ ਗਈ। ਇਸ ਟੂਰਨਾਮੈਂਟ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਡਰੌਲੀ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਉਨ੍ਹਾਂ ਦੇ ਨਾਲ ਗੁਰਜੀਤ ਸਿੰਘ ਜੋਗੀਪੁਰ ਖ਼ਜ਼ਾਨਚੀ, ਪ੍ਰੋਫੈਸਰ ਗੁਰਪ੍ਰੀਤ ਸਿੰਘ ਅੰਟਾਲ ਅਤੇ ਗੁਰਦੀਪ ਸਿੰਘ ਮਰਦਾਂਪੁਰ ਸੀਨੀਅਰ ਮੀਤ ਪ੍ਰਧਾਨ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਜਸਵਿੰਦਰ ਸਿੰਘ ਡਰੋਲੀ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨ ਪੀਡ਼੍ਹੀ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਤੰਦਰੁਸਤ ਰੱਖਦੀਆਂ ਹਨ। ਉਹਨਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਜਦੋਂ ਨੌਜਵਾਨ ਨਸ਼ਿਆਂ ਤੇ ਮੋਬਾਈਲ ਦੀ ਦਲਦਲ ਵਿਚ ਫਸ ਰਹੇ ਹਨ ਤਾਂ ਅਜਿਹੇ ਕ੍ਰਿਕਟ ਟੂਰਨਾਮੈਂਟ ਉਨ੍ਹਾਂ ਨੂੰ ਮੈਦਾਨ ਨਾਲ ਜੋਡ਼ ਕੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕਰਦੇ ਹਨ। ਮੈਚਾਂ ਦੇ ਆਗਾਜ਼ ਤੋਂ ਬਾਅਦ ਬਾਬਾ ਰਤਨ ਸਿੰਘ ਜੀ ਭੂਰੀ ਵਾਲੇ ਵੀ ਨੌਜਵਾਨਾਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਸਰਪੰਚ ਨਰਿੰਦਰ ਸਿੰਘ ਭਿੰਡਰ ਨੇ ਟੂਰਨਾਮੈਂਟ ਕਰਵਾਉਣ ਲਈ ਜਤਿੰਦਰ ਸਿੰਘ ਕਲਵਾਣਾ ਯੂਐੱਸਏ, ਬੱਬੂ ਜਲਾਲਾਬਾਦ ਐਨਆਰਆਈ, ਖੁਸ਼ਮੀਤ ਸਿੰਘ ਕੌਡ਼ਾ ਆਸਟ੍ਰੇਲੀਆ, ਦਰਬਾਜ ਸਿੰਘ ਐਨ.ਆਰ.ਆਈ. ਆਦਿ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਟੂਰਨਾਮੈਂਟ ਦੌਰਾਨ ਨੌਜਵਾਨਾਂ ’ਚ ਖੇਡਾਂ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਆਸ ਹੈ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਚੰਗੀ ਸਿਹਤ ਵੱਲ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਪਿੰਡ ਦੇ ਨੌਜਵਾਨ ਵਿਕਰਮ ਸਿੰਘ, ਮੁੱਖਵਿੰਦਰ ਸਿੰਘ, ਵਰਿੰਦਰ ਸਿੰਘ, ਨਿਸ਼ਾਨ ਸਿੰਘ, ਫੱਲਦੀਪ ਸਿੰਘ, ਅਤਿੰਦਰਪਾਲ ਸਿੰਘ, ਇੰਦਰਜੀਤ ਸਿੰਘ, ਰਮਿੰਦਰ ਸਿੰਘ, ਅਮਰਿੰਦਰ ਸਿੰਘ, ਨਵਰਾਜ ਸਿੰਘ, ਕਰਨ ਸਿੰਘ, ਹਰਜਿੰਦਰ ਸਿੰਘ, ਜਗੀਰ ਸਿੰਘ ਅਤੇ ਨਰਿੰਦਰ ਸਿੰਘ ਆਦਿ ਵੀ ਮੌਜੂਦ ਸੀ।