ਰਿਸ਼ਤੇ ਤਾਰ-ਤਾਰ: ਨੂੰਹ ਵੱਲੋਂ ਬਜ਼ੁਰਗ ਸੱਸ ਦੀ ਬੇਰਹਿਮੀ ਨਾਲ ਕੁੱਟਮਾਰ, ਵੀਡੀਓ ਵਾਇਰਲ; ਪੀੜਤ ਰਾਜਿੰਦਰਾ ਹਸਪਤਾਲ ’ਚ ਦਾਖਲ
ਪਰਿਵਾਰਕ ਮੈਂਬਰਾਂ ਮੁਤਾਬਕ ਘਟਨਾ ਉਸ ਸਮੇਂ ਵਾਪਰੀ ਜਦੋਂ ਘਰ ਦੀ ਵੱਡੀ ਪੋਤੀ ਨੂੰ ਬੁਖਾਰ ਸੀ ਅਤੇ ਸੱਸ ਬੱਚੀ ਨੂੰ ਦਵਾਈ ਦੇ ਰਹੀ ਸੀ। ਪਰਿਵਾਰ ਦਾ ਦੋਸ਼ ਹੈ ਕਿ ਨੂੰਹ ਵੱਲੋਂ ਬੱਚੀ ਨੂੰ ਦਵਾਈ ਦੇਣ ਤੋਂ ਰੋਕਿਆ ਗਿਆ ਅਤੇ ਇਸ ਗੱਲ ਨੂੰ ਲੈ ਕੇ ਹੋਏ ਵਿਵਾਦ ਨੇ ਕਥਿਤ ਤੌਰ ’ਤੇ ਕੁੱਟਮਾਰ ਦਾ ਰੂਪ ਧਾਰ ਲਿਆ।
Publish Date: Sun, 23 Aug 2026 12:00 PM (IST)
Updated Date: Sun, 23 Aug 2026 12:06 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ। ਸਥਾਨਕ ਸੂਲਰ ਕਾਲੋਨੀ ’ਚ ਇੱਕ ਨੂੰਹ ਵੱਲੋ ਆਪਣੀ ਸੱਸ ਦੀ ਕੁੱਟਮਾਰ ਕਰਨ ਦੀ ਘਟਨਾ ਸਾਹਮਣੇ ਆਈ ਹੈ, ਜਿਸ ਦੀ ਵੀਡੀਓ ਵੀ ਇੰਟਰਨੈਟ ’ਤੇ ਵਾਇਰਲ ਹੋ ਰਹੀ ਹੈ। ਪਰਿਵਾਰ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਨੂੰਹ ਨੇ ਆਪਣੀ ਸੱਸ ਨਾਲ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਸੱਸ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਪਰਿਵਾਰਕ ਮੈਂਬਰਾਂ ਮੁਤਾਬਕ ਘਟਨਾ ਉਸ ਸਮੇਂ ਵਾਪਰੀ ਜਦੋਂ ਘਰ ਦੀ ਵੱਡੀ ਪੋਤੀ ਨੂੰ ਬੁਖਾਰ ਸੀ ਅਤੇ ਸੱਸ ਬੱਚੀ ਨੂੰ ਦਵਾਈ ਦੇ ਰਹੀ ਸੀ। ਪਰਿਵਾਰ ਦਾ ਦੋਸ਼ ਹੈ ਕਿ ਨੂੰਹ ਵੱਲੋਂ ਬੱਚੀ ਨੂੰ ਦਵਾਈ ਦੇਣ ਤੋਂ ਰੋਕਿਆ ਗਿਆ ਅਤੇ ਇਸ ਗੱਲ ਨੂੰ ਲੈ ਕੇ ਹੋਏ ਵਿਵਾਦ ਨੇ ਕਥਿਤ ਤੌਰ ’ਤੇ ਕੁੱਟਮਾਰ ਦਾ ਰੂਪ ਧਾਰ ਲਿਆ।
ਪਰਿਵਾਰਕ ਮੈਂਬਰ ਕ੍ਰਿਸ਼ਨ ਮਿੱਤਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਹ ਘਰ ਨਹੀਂ ਸਨ ਅਤੇ ਪਿੱਛੋ ਮੇਰੀ ਪਤਨੀ ਦੀ ਮੇਰੀ ਨੂੰਹ ਵੱਲੋ ਕੁੱਟਮਾਰ ਕੀਤੀ ਗਈ ਹੈ ਜਿਸ ਕਾਰਨ ਉਸਨੂੰ ਰਾਜਿੰਦਰਾ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੇ ਮਾਮਲੇ ’ਚ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਘਟਨਾ ਸਬੰਧੀ ਵੀਡੀਓ ਵੀ ਸਾਹਮਣੇ ਆਈ ਹੈ।
ਦੂਜੇ ਪਾਸੇ ਪੁਲਿਸ ਵੱਲੋਂ ਇਸ ਨੂੰ ਪਰਿਵਾਰਕ ਝਗੜਾ ਦੱਸਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਨੇ ਕੁਝ ਦਿਨ ਕਾਰਵਾਈ ਨਾ ਕਰਵਾਉਣ ਦੀ ਗੱਲ ਕਹੀ ਗਈ ਹੈ। ਫਿਲਹਾਲ ਮਾਮਲੇ ’ਚ ਦੋਵਾਂ ਧਿਰਾਂ ਦੇ ਪੱਖ ਅਤੇ ਪੁਲਿਸ ਦੀ ਅਗਲੀ ਕਾਰਵਾਈ ਤੋਂ ਬਾਅਦ ਹੀ ਪੂਰੀ ਸਥਿਤੀ ਸਪੱਸ਼ਟ ਹੋ ਸਕੇਗੀ।