ਡੀਏਵੀ ਮਾਡਲ ਹਾਈ ਸਕੂਲ ਨੇ ਨਤੀਜਾ ਐਲਾਨਿਆ
ਡੀ.ਏ.ਵੀ ਮਾਡਲ ਹਾਈ ਸਕੂਲ ਦੇਵੀਗਡ਼੍ਹ ਨੇ ਸਲਾਨਾ ਨਤੀਜਾ ਐਲਾਨਿਆਂ
Publish Date: Sat, 21 Mar 2026 04:38 PM (IST)
Updated Date: Sat, 21 Mar 2026 04:40 PM (IST)
ਜੀਐੱਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗਡ਼੍ਹ : ਡੀਏਵੀ ਮਾਡਲ ਹਾਈ ਸਕੂਲ ਦੇਵੀਗਡ਼੍ਹ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ, ਜਿਸ ਵਿੱਚ ਸਾਰੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਗਏ ਹਨ ਅਤੇ ਸਕੂਲ ਦਾ ਨਤੀਜਾ 100 ਫ਼ੀਸਦੀ ਆਇਆ ਹੈ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਪਿਲ ਗਰਗ, ਗਣੇਸ਼ੀ ਲਾਲ, ਭਜਨ ਸਿੰਘ, ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਆਸ਼ੀਰਵਾਦ ਦਿੱਤਾ। ਇਸ ਮੌਕੇ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਣੇਸ਼ੀ ਲਾਲ ਨੇ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਪਰਮਜੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਵਧੀਆ ਅੰਕ ਪ੍ਰਾਪਤ ਕਰਨ ਤੇ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਚਪਨ ਦੀ ਸਿੱਖਿਆ ਹੀ ਬੱਚੇ ਦੇ ਉੱਜਵਲ ਭਵਿੱਖ ਦੀ ਨੀਂਹ ਹੁੰਦੀ ਹੈ ਅਤੇ ਸਕੂਲ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾਂ ਤੱਤਪਰ ਹੈ। ਸਕੂਲ ਦਾ ਉਦੇਸ਼ ਬੱਚਿਆਂ ਨੂੰ ਵਧੀਆ ਸੰਸਕਾਰ ਅਤੇ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨਾ ਹੈ। ਇਸ ਮੌਕੇ ਨਵੇਂ ਸੈਸ਼ਨ ਲਈ ਦਾਖਲਿਆਂ ਦਾ ਆਗਾਜ਼ ਵੀ ਕੀਤਾ ਗਿਆ।