ਡੀ.ਏ.ਵੀ. ਕਕਰਾਲਾ ਦੇ ਪਹਿਲਵਾਨਾਂ ਨੇ ਕੌਮੀ ਪੱਧਰ ’ਤੇ ਗੱਡੇ ਜਿੱਤ ਦੇ ਝੰਡੇ
ਡੀ.ਏ.ਵੀ. ਕਕਰਾਲਾ ਦੇ ਪਹਿਲਵਾਨਾਂ ਨੇ ਕੌਮੀ ਪੱਧਰ ’ਤੇ ਗੱਡੇ ਜਿੱਤ ਦੇ ਝੰਡੇ
Publish Date: Thu, 29 Oct 2026 04:54 PM (IST)
Updated Date: Thu, 29 Oct 2026 04:55 PM (IST)
ਭਾਰਤ ਭੂਸਣ ਗੋਇਲ ਪੰਜਾਬੀ ਜਾਗਰਣ ਸਮਾਣਾ : ਡੀਏਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਕਰਾਲਾ ਦੇ ਪਹਿਲਵਾਨਾਂ ਨੇ ਦਿੱਲੀ/ਨੋਇਡਾ ਵਿਖੇ ਕਰਵਾਏ ਗਏ ਕੌਮੀ ਡੀਏਵੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 9 ਤਗਮੇ ਜਿੱਤੇ। ਇਨ੍ਹਾਂ ਵਿੱਚ 3 ਸੋਨੇ, 1 ਚਾਂਦੀ ਅਤੇ 5 ਕਾਂਸੀ ਦੇ ਤਗਮੇ ਸ਼ਾਮਲ ਹਨ। ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਸ਼ਿਪਰਾ ਸ਼ਰਮਾ ਨੇ ਤਗਮਾ ਜੇਤੂ ਖਿਡਾਰੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਸੋਨੇ ਦੇ ਤਗਮੇ ਜਿੱਤਣ ਵਾਲੀਆਂ ਖਿਡਾਰਨਾਂ ਵਿੱਚ ਹਰਜੋਤ ਕੌਰ, ਪਰਮੀਤ ਕੌਰ ਅਤੇ ਸਾਕਸ਼ੀ ਸ਼ਾਮਲ ਹਨ। ਚਾਂਦੀ ਦਾ ਤਗਮਾ ਸੁਮਿਤ ਨੇ ਜਿੱਤਿਆ। ਕਾਂਸੀ ਦੇ ਤਗਮੇ ਅਨੁਰੀਤ ਕੌਰ, ਕੈਮਰੀਨ ਕੌਰ, ਕੇਸ਼ਵ ਸ਼ਰਮਾ, ਹਰਜੋਤ ਸਿੰਘ ਅਤੇ ਮਨਿੰਦਰ ਸਿੰਘ ਨੇ ਆਪਣੇ ਨਾਂ ਕੀਤੇ। ਇਸ ਤੋਂ ਇਲਾਵਾ ਪਰਮਿੰਦਰ ਸਿੰਘ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੂਬਾ ਪੱਧਰੀ ਕਬੱਡੀ ਮੁਕਾਬਲਿਆਂ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਪ੍ਰਿੰਸੀਪਲ ਸ਼ਿਪਰਾ ਸ਼ਰਮਾ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਸੋਨੇ ਦੇ ਤਗਮੇ ਜਿੱਤਣ ਵਾਲੀਆਂ ਸਾਕਸ਼ੀ, ਕੈਮਰੀਨ ਕੌਰ ਅਤੇ ਸਮਰਜੀਤ ਨੂੰ 5100 ਰੁਪਏ ਪ੍ਰਤੀ ਵਿਦਿਆਰਥੀ ਨਕਦ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਖੇਡਾਂ ਨੂੰ ਉਤਸ਼ਾਹਿਤ ਕਰਦਾ ਰਹੇਗਾ।