- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀ.ਏ.ਵੀ. ਕਕਰਾਲਾ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ

ਭਾਰਤ ਭੂਸਣ, ਗੋਇਲ ਪੰਜਾਬੀ ਜਾਗਰਣ, ਸਮਾਣਾ : ਡੀਏਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਕਰਾਲਾ ਵਿਖੇ ਪ੍ਰਿੰਸੀਪਲ ਸ਼ਿਪਰਾ ਸ਼ਰਮਾ ਦੀ ਅਗਵਾਈ ਹੇਠ ਵਿਦਿਆਰਥੀ ਕੌਂਸਲ ਦੇ ਤਾਜਪੋਸ਼ੀ ਅਤੇ ਸਹੁੰ ਚੁੱਕ ਸਮਾਗਮ ਦੇ ਨਾਲ-ਨਾਲ ਸੂਬਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਤਮਗਾ ਜੇਤੂ ਖਿਡਾਰੀਆਂ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਅਮੀਰ ਸਿੰਘ, ਨਾਇਬ ਸੂਬੇਦਾਰ, 5 ਪੰਜਾਬ ਬਟਾਲੀਅਨ ਐੱਨਸੀਸੀ ਪਟਿਆਲਾ ਨੇ ਸ਼ਿਰਕਤ ਕੀਤੀ। ਇਸ ਦੌਰਾਨ ਹੈੱਡ ਬੁਆਏ ਬਲਵਿੰਦਰ ਸਿੰਘ, ਹੈੱਡ ਗਰਲ ਸ਼ਗਨਪ੍ਰੀਤ ਕੌਰ ਅਤੇ ਵੱਖ-ਵੱਖ ਹਾਊਸਾਂ ਦੇ ਕਪਤਾਨਾਂ ਤੇ ਕੈਬਨਿਟ ਮੈਂਬਰਾਂ ਨੂੰ ਉਨ੍ਹਾਂ ਦੇ ਅਹੁਦਿਆਂ ਅਨੁਸਾਰ ਸੈਸ਼ ਪਹਿਨਾਏ ਗਏ। ਪ੍ਰਿੰਸੀਪਲ ਸ਼ਿਪਰਾ ਸ਼ਰਮਾ ਨੇ ਵਿਦਿਆਰਥੀ ਕੌਂਸਲ ਦੇ ਮੈਂਬਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਸੂਬਾ ਪੱਧਰੀ ਡੀਏਵੀ ਖੇਡ ਮੁਕਾਬਲਿਆਂ ਜੋ ਕਿ 29 ਸਤੰਬਰ ਤੋਂ 9 ਅਕਤੂਬਰ 2026 ਤੱਕ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲ ਦੇ 49 ਵਿਦਿਆਰਥੀਆਂ ਨੇ ਖੋ-ਖੋ, ਕੁਸ਼ਤੀ ਅਤੇ ਐਥਲੈਟਿਕਸ ਸਮੇਤ ਵੱਖ-ਵੱਖ ਖੇਡਾਂ ਵਿੱਚ ਹਿੱਸਾ ਲੈਂਦਿਆਂ ਕੁੱਲ 46 ਤਮਗੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਸਕੂਲ ਦੀਆਂ ਵਿਦਿਆਰਥਣਾਂ ਨੇ ਅੰਡਰ-17 ਕੁਸ਼ਤੀ ਵਰਗ ਵਿੱਚ ਜੇਤੂ ਬਣ ਕੇ ਵਿਸ਼ੇਸ਼ ਪ੍ਰਾਪਤੀ ਹਾਸਲ ਕੀਤੀ। ਇਸ ਤੋਂ ਇਲਾਵਾ 21 ਵਿਦਿਆਰਥੀ ਆਉਣ ਵਾਲੇ ਕੌਮੀ ਪੱਧਰ ਦੇ ਡੀਏਵੀ ਖੇਡ ਮੁਕਾਬਲਿਆਂ ਵਿੱਚ ਪੰਜਾਬ ਰਾਜ ਦੀ ਨੁਮਾਇੰਦਗੀ ਕਰਨਗੇ।