ਡੀਏਵੀ ਮਾਡਲ ਹਾਈ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
ਡੀ.ਏ.ਵੀ. ਮਾਡਲ ਹਾਈ ਸਕੂਲ ਦੇਵੀਗਡ਼੍ਹ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Sat, 11 Apr 2026 06:39 PM (IST)
Updated Date: Sat, 11 Apr 2026 06:42 PM (IST)

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਡੀਏਵੀ ਮਾਡਲ ਹਾਈ ਸਕੂਲ ਦੇਵੀਗਡ਼੍ਹ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਠਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ, ਜੋ ਕਿ 100 ਫੀਸਦੀ ਰਿਹਾ। ਸਕੂਲ ਪ੍ਰਿੰਸੀਪਲ ਪਰਮਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਆਏ ਨਤੀਜਿਆਂ ਵਿੱਚ ਹਰਮਨ ਨੇ (577/600) 96.1ਫੀਸਦੀ ਅੰਕਾਂ ਨਾਲ ਪਹਿਲਾ, ਮਨਪ੍ਰੀਤ ਕੌਰ ਨੇ (570/600) 95 ਫੀਸਦੀ ਅੰਕਾਂ ਨਾਲ ਦੂਜਾ ਅਤੇ ਰਮਨਦੀਪ ਕੌਰ ਨੇ (569/600) 94.8 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਮੁਕਤਾ ਨੇ 92.5 ਫੀਸਦੀ ਤੇ ਨਾਲ ਹੀ ਗੁਰਵੀਰ ਕੌਰ ਨੇ 90.6 ਫੀਸਦੀ ਅੰਕ ਪ੍ਰਾਪਤ ਕੀਤੇ। ਇਸ ਮੌਕੇ ਕਮੇਟੀ ਮੈਂਬਰ ਗਣੇਸ਼ੀ ਲਾਲ, ਭਜਨ ਸਿੰਘ ਕੰਬੋਜ਼ ਅਤੇ ਸਮੂਹ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਅਤੇ ਸਮੂਹ ਸਕੂਲ ਸਟਾਫ਼ ਨੂੰ ਮੁਬਾਰਕਬਾਦ ਦਿੱਤੀ ਅਤੇ ਬੱਚਿਆਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ। ਪ੍ਰਿੰਸੀਪਲ ਪਰਮਜੀਤ ਕੌਰ ਨੇ ਦੱਸਿਆ ਕਿ ਕੁੱਲ 25 ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਭਾਗ ਲਿਆ ਅਤੇ ਸਾਰੇ ਵਿਦਿਆਰਥੀ ਹੀ ਪਹਿਲੇ ਦਰਜੇ ਵਿੱਚ ਪਾਸ ਹੋਏ ਜੋ ਕਿ ਸਕੂਲ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਸਕੂਲ ਦਾ ਹਰ ਸਾਲ ਦੀ ਨਤੀਜਾ ਸੋ ਫੀਸਦੀ ਰਿਹਾ ਹੈ। ਇਸ ਮੌਕੇ ਉਹਨਾਂ ਜਿੱਥੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈਦਿੱਤੀ ਉੱਥੇ ਹੀ ਸਮੂਹ ਸਟਾਫ ਵੱਲੋਂ ਵਿਦਿਆਰਥੀਆਂ ਦੀ ਪਡ਼ਾਈ ਨੂੰ ਲੈ ਕੇ ਕਰਵਾਈ ਜਾਂਦੀ ਮਿਹਨਤ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਬੰਧਕ ਕਮੇਟੀ ਅਤੇ ਸਕੂਲ ਸਟਾਫ ਵੱਲੋਂ ਵਿਦਿਆਰਥੀਆਂ ਦਾ ਮੰੂਹ ਮਿੱਠਾ ਕਰਵਾਇਆ ਗਿਆ ਅੱਗੇ ਹੋਰ ਮੰਨ ਲਗਾ ਕੇ ਪਡ਼ਾੲਂ ਕਰਨ ਲਈ ਪ੍ਰੇਰਿਤ ਕੀਤਾ।