- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀ.ਏ.ਵੀ. ਮਾਡਲ ਸਕੂਲ ਦੀ ਵਿਦਿਆਰਥਣ ਨੇ ਹਾਸਲ ਕੀਤਾ ਦੂਜਾ ਸਥਾਨ

ਜੀਐਸ. ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਮਹਾਤਮਾ ਗਾਂਧੀ ਜੀ ਦੀ 157ਵੀਂ ਜੈਅੰਤੀ ਮੌਕੇ ਇਨਾਇਤ ਫਾਊਂਡੇਸ਼ਨ ਪਟਿਆਲਾ ਵੱਲੋਂ ਮਹਾਤਮਾ ਗਾਂਧੀ ਜੀ ਦੇ ਜੀਵਨ, ਵਿਚਾਰਧਾਰਾ ਤੇ ਦੇਸ਼ ਪ੍ਰਤੀ ਉਨ੍ਹਾਂ ਦੇ ਯੋਗਦਾਨ ’ਤੇ ਆਧਾਰਿਤ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਮਹਾਤਮਾ ਗਾਂਧੀ ਦੇ ਜੀਵਨ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ਬਾਰੇ ਆਪਣੀ ਜਾਣਕਾਰੀ ਦਾ ਪ੍ਰਦਰਸ਼ਨ ਕੀਤਾ। ਇਸ ਕੁਇਜ਼ ਮੁਕਾਬਲੇ ਵਿਚ ਡੀ.ਏ.ਵੀ. ਮਾਡਲ ਹਾਈ ਸਕੂਲ ਦੇਵੀਗਡ਼੍ਹ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਸਿਮਰਨ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਉਸ ਦੀ ਇਸ ਪ੍ਰਾਪਤੀ ਲਈ ਉਸ ਨੂੰ ਇਨਾਮ ਵਜੋਂ ਇੱਕ ਟੈਬ ਪ੍ਰਦਾਨ ਕੀਤਾ ਗਿਆ। ਸਿਮਰਨ ਕੌਰ ਦੀ ਇਸ ਉਪਲੱਬਧੀ ਨਾਲ ਸਕੂਲ ਵਿਚ ਖੁਸ਼ੀ ਦਾ ਮਾਹੌਲ ਪਾਇਆ ਗਿਆ ਅਤੇ ਇਹ ਪ੍ਰਾਪਤੀ ਸਕੂਲ ਲਈ ਮਾਣ ਵਾਲੀ ਗੱਲ ਦੱਸੀ ਗਈ। ਸਕੂਲ ਦੀ ਪ੍ਰਿੰਸੀਪਲ ਪਰਮਜੀਤ ਕੌਰ ਨੇ ਸਿਮਰਨ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਗਿਆਨਵਰਧਕ ਮੁਕਾਬਲੇ ਵਿਦਿਆਰਥੀਆਂ ਦੇ ਆਮ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਅੰਦਰ ਆਤਮ-ਵਿਸ਼ਵਾਸ ਅਤੇ ਮੁਕਾਬਲੇ ਦੀ ਭਾਵਨਾ ਵੀ ਪੈਦਾ ਕਰਦੇ ਹਨ। ਉਨ੍ਹਾਂ ਸਕੂਲ ਦੇ ਹੋਰ ਵਿਦਿਆਰਥੀਆਂ ਨੂੰ ਵੀ ਅਜਿਹੇ ਮੁਕਾਬਲਿਆਂ ਵਿੱਚ ਵੱਧ-ਚਡ਼੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।