ਡੀਏਵੀ ਪਾਤੜਾਂ 'ਚ ਮਨਾਇਆ ਪ੍ਰਕਾਸ਼ ਪੁਰਬ
ਡੀਏਵੀ ਪਾਤੜਾਂ 'ਚ ਮਨਾਇਆ ਪ੍ਰਕਾਸ਼ ਪੁਰਬ
Publish Date: Wed, 05 Nov 2025 06:18 PM (IST)
Updated Date: Wed, 05 Nov 2025 06:19 PM (IST)
ਫੋਟੋ 5ਪੀਟੀਐਲ 6 ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਡੀਏਵੀ ਸਕੂਲ ਪਾਤੜਾਂ ਵਿੱਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਨਵਦੀਪ ਵਸ਼ਿਸ਼ਟ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸਕੂਲ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਨੌਵੀਂ ਜਮਾਤ ਦੀ ਵਿਦਿਆਰਥਣ ਰਮਨਦੀਪ ਕੌਰ ਨੇ ਗੁਰੂ ਸਾਹਿਬ ਦੇ ਜੀਵਨ ਸਬੰਧੀ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ।ਇਸ ਉਪਰੰਤ ਪੰਜਾਬੀ ਅਧਿਆਪਕਾ ਰਣਜੀਤ ਕੌਰ ਅਤੇ ਸੰਗੀਤ ਅਧਿਆਪਕਾ ਪੂਜਾ ਗਿੱਲ ਦੀ ਦੇਖ-ਰੇਖ ਵਿੱਚ ਤਿਆਰ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਧਾਰਮਿਕ ਸ਼ਬਦ ਕੀਰਤਨ ਪੇਸ਼ ਕੀਤੇ । ਮੰਚ ਸੰਚਾਲਕ ਦੀ ਭੂਮਿਕਾ ਪੰਜਾਬੀ ਅਧਿਆਪਕ ਸਤਿੰਦਰ ਸਿੰਘ ਨੇ ਨਿਭਾਈ।