ਡੀਏਵੀ ਸਮਾਣਾ ਦਾ ਨਤੀਜਾ ਸ਼ਾਨਦਾਰ ਰਿਹਾ
ਡੀ.ਏ.ਵੀ ਸਮਾਣਾ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Sat, 18 Apr 2026 05:55 PM (IST)
Updated Date: Sun, 19 Apr 2026 04:10 AM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ:- ਸੀਬੀਐੱਸਈ ਵੱਲੋਂ ਐਲਾਨੀ ਕਲਾਸ 10ਵੀਂ ਦੇ ਨਤੀਜਿਆਂ ’ਚ ਡੀਏਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸਮਾਣਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਨਤੀਜੇ ਐਲਾਨ ਹੋਣ ਨਾਲ ਹੀ ਸਕੂਲ ’ਚ ਵਿਦਿਆਰਥੀਆਂ ਤੇ ਮਾਪਿਆਂ ਨੇ ਇਕੱਠੇ ਹੋ ਕੇ ਇਸ ਉਪਲੱਬਧੀ ਨੂੰ ਖੁਸ਼ੀ-ਖੁਸ਼ੀ ਮਨਾਇਆ। ਇਸ ਮੌਕੇ ਮਠਿਆਈਆਂ ਵੰਡੀਆਂ ਗਈਆਂ ਤੇ ਹੋਣਹਾਰ ਵਿਦਿਆਰਥੀਆਂ ਨੂੰ ਸਕੂਲ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ। ਨਤੀਜਿਆਂ ਅਨੁਸਾਰ ਇਸ ਸਾਲ ਕੁੱਲ 205 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ’ਚੋਂ 67 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ 53 ਰਹੀ, ਜੋ ਸਕੂਲ ਦੇ ਸਮੁੱਚੇ ਸ਼ਾਨਦਾਰ ਨਤੀਜੇ ਨੂੰ ਦਰਸਾਉਂਦੀ ਹੈ। ਸਕੂਲ ਦੀ ਹੋਣਹਾਰ ਵਿਦਿਆਰਥਣ ਜੈਸਿਕਾ ਨੇ 99.06 ਫੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ। ਦਕਸ਼ ਵਰਮਾ ਨੇ 99.02 % ਅੰਕ ਪ੍ਰਾਪਤ ਕਰ ਕੇ ਦੂਜਾ, ਜਦਕਿ ਲਕਸ਼ ਉੱਪਲ ਨੇ 98.06% ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ।