ਡੀਏਵੀ ਸਕੂਲ ਦੇਵੀਗਡ਼੍ਹ ਦਾ ਨਤੀਜਾ 100 ਫੀਸਦੀ ਰਿਹਾ
ਡੀ.ਏ.ਵੀ ਸਕੂਲ ਦੇਵੀਗਡ਼੍ਹ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ
Publish Date: Sun, 17 May 2026 04:33 PM (IST)
Updated Date: Sun, 17 May 2026 04:33 PM (IST)
ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨੀਂ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ, ਜਿਸ ਤਹਿਤ ਇਲਾਕੇ ਦੀ ਨਾਮਵਰ ਵਿੱਦਿਆ ਸੰਸਥਾ ਡੀ.ਏ.ਵੀ. ਮਾਡਲ ਹਾਈ ਸਕੂਲ ਦੇਵੀਗਡ਼੍ਹ ਦਾ ਦਸਵੀਂ ਜਮਾਤ ਦਾ ਨਤੀਜਾ ਵੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਹੁਤ ਹੀ ਸ਼ਾਨਦਾਰ ਤੇ ਸੌ ਫੀਸਦੀ ਰਿਹਾ। ਇਨ੍ਹਾਂ ਨਤੀਜਿਆਂ ਵਿਚ ਸਕੂਲ ਦੇ ਸਾਰੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਗਏ ਹਨ, ਜਿਸ ਵਿਚ ਗੁਰਸ਼ਾਨ ਸਿੰਘ ਨੇ 89 ਫੀਸਦੀ, ਨਰਿੰਦਰ ਕੌਰ ਨੇ 88.6 ਫੀਸਦੀ ਅਤੇ ਦਿਲਤਾਜ ਸਿੰਘ ਨੇ 84.1 ਫੀਸਦੀ ਅੰਕ ਹਾਸਲ ਕੀਤੇ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਪਿਲ ਗਰਗ, ਗਣੇਸ਼ੀ ਲਾਲ, ਭਜਨ ਸਿੰਘ ਕੰਬੋਜ, ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਗਣੇਸ਼ੀ ਲਾਲ ਨੇ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਪ੍ਰਿੰਸੀਪਲ ਪਰਮਜੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।