- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਏਵੀ ਸਕੂਲ ਪਟਿਆਲਾ ’ਚ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਡੀਏਵੀ ਪਬਲਿਕ ਸਕੂਲ ਪਟਿਆਲਾ ਵਿਖੇ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਬੜੇ ਉਤਸ਼ਾਹ ਅਤੇ ਜਾਗਰੂਕਤਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਆਰਮੀ ਵਿੰਗ ਐੱਨਸੀਸੀ ਕੈਡਿਟਸ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਫੈਲਾਉਂਦਿਆਂ ਨਸ਼ਾ-ਮੁਕਤ ਸਮਾਜ ਦੇ ਨਿਰਮਾਣ ਦਾ ਸੰਦੇਸ਼ ਦਿੱਤਾ। ਕੈਡਿਟਸ ਨੇ ਆਕਰਸ਼ਕ ਤੇ ਸੰਦੇਸ਼ਪੂਰਨ ਪੋਸਟਰ ਤਿਆਰ ਕੀਤੇ, ਜਿਨ੍ਹਾਂ ਰਾਹੀਂ ਨਸ਼ਿਆਂ ਦੇ ਹਾਨੀਕਾਰਕ ਪ੍ਰਭਾਵਾਂ ਤੇ ਇਨ੍ਹਾਂ ਤੋਂ ਦੂਰ ਰਹਿਣ ਦੀ ਮਹੱਤਤਾ ਨੂੰ ਦਰਸਾਇਆ ਗਿਆ। ਇਸ ਤੋਂ ਇਲਾਵਾ ਕੈਡਿਟਸ ਨੇ ਪ੍ਰਭਾਵਸ਼ਾਲੀ ਛੋਟੇ ਭਾਸ਼ਣਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਤੇ ਸਕਾਰਾਤਮਕ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ। ਨਸ਼ਿਆਂ ਵਿਰੁੱਧ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਐਨ.ਸੀ.ਸੀ. ਕੈਡਿਟਸ ਵੱਲੋਂ ਮਨੁੱਖੀ ਲੜੀ ਵੀ ਬਣਾਈ ਗਈ। ਇਸ ਮੌਕੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਐਨ.ਸੀ.ਸੀ. ਕੈਡਿਟਸ ਨੂੰ ਵੱਕਾਰੀ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਲਈ ਸਭ ਤੋਂ ਮਾਣਮੱਤੀ ਪ੍ਰਾਪਤੀਆਂ ਵਿੱਚੋਂ ਇਕ ਰਹੀ ਐਨਸੀਸੀ ਕੈਡਿਟ ਅਰੁਸ਼ੀ ਦੀ ਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਸਫਲਤਾ। ਉਨ੍ਹਾਂ ਨੇ ਥਲ ਸੈਨਾ ਕੈਂਪ ਵਿਖੇ ਆਯੋਜਿਤ ਵਿਅਕਤੀਗਤ ਫਾਇਰਿੰਗ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ। ਇਹ ਸ਼ਾਨਦਾਰ ਸਫਲਤਾ ਸਕੂਲ ਦੇ ਪ੍ਰਿੰਸੀਪਲ ਵਿਵੇਕ ਤਿਵਾਰੀ ਦੇ ਯੋਗ ਮਾਰਗਦਰਸ਼ਨ, ਨਿਰੰਤਰ ਉਤਸ਼ਾਹ ਅਤੇ ਸਹਿਯੋਗ ਅਤੇ ਏਐਨਓ ਮੋਨਿਕਾ ਗੁਪਤਾ ਦੀ ਸਮਰਪਿਤ ਅਗਵਾਈ ਅਤੇ ਮਾਰਗਦਰਸ਼ਨ ਦਾ ਨਤੀਜਾ ਹੈ। ਪ੍ਰਿੰਸੀਪਲ ਵਿਵੇਕ ਤਿਵਾਰੀ ਨੇ ਸਾਰੇ ਜੇਤੂ ਕੈਡਿਟਸ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਹਾਰਦਿਕ ਵਧਾਈ ਦਿੱਤੀ।