
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬ੍ਰਹਮਾਕੁਮਾਰੀਜ਼ ਵੱਲੋਂ ਵਿਦਿਆਰਥੀਆਂ ਲਈ ਜਾਗਰੂਕਤਾ ਸੈਸ਼ਨ ਆਯੋਜਿਤ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਡੀਏਵੀ ਪਬਲਿਕ ਸਕੂਲ ਪਟਿਆਲਾ ਵਿਖੇ ਵਿਦਿਆਰਥੀਆਂ ਲਈ ਬ੍ਰਹਮਾਕੁਮਾਰੀਜ਼ ਦੇ ਸਹਿਯੋਗ ਨਾਲ ਇਕ ਗਿਆਨਵਰਧਕ ਤੇ ਜਾਗਰੂਕਤਾ ਭਰਪੂਰ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦਾ ਉਦੇਸ਼ ਵਿਦਿਆਰਥੀਆਂ ਨੂੰ ਨਸ਼ਾ-ਮੁਕਤ ਭਾਰਤ ਅਤੇ ਅੰਦਰੂਨੀ ਸ਼ਾਂਤੀ ਅਤੇ ਸੁਖ-ਸਮਾਧਾਨ ਲਈ ਧਿਆਨ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਰਜਿੰਦਰਾ ਹਸਪਤਾਲ ਦੀ ਐਸੋਸੀਏਟ ਪ੍ਰੋਫੈਸਰ ਬ੍ਰਹਮਾਕੁਮਾਰੀ ਡਾ. ਰਮਾ ਨੇ ਮੁੱਖ ਵਕਤਾ ਵਜੋਂ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਨਸ਼ਿਆਂ ਦੇ ਹਾਨੀਕਾਰਕ ਪ੍ਰਭਾਵਾਂ ਅਤੇ ਇਸ ਨਾਲ ਹੋਣ ਵਾਲੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿਹਤਮੰਦ, ਜ਼ਿੰਮੇਵਾਰ ਤੇ ਸਕਾਰਾਤਮਕ ਜੀਵਨ-ਸ਼ੈਲੀ ਅਪਣਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਸੈਸ਼ਨ ਦੇ ਦੂਜੇ ਭਾਗ ਵਿਚ ਧਿਆਨ ਅਤੇ ਅੰਦਰੂਨੀ ਸ਼ਾਂਤੀ ਦੀ ਮਹੱਤਤਾ ਉੱਤੇ ਚਾਨਣਾ ਪਾਇਆ ਗਿਆ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੀ ਤੇਜ਼ ਰਫ਼ਤਾਰ ਜ਼ਿੰਦਗੀ ਵਿਚ ਮਾਨਸਿਕ ਸ਼ਾਂਤੀ, ਆਤਮ-ਅਨੁਸ਼ਾਸਨ, ਸਕਾਰਾਤਮਕ ਸੋਚ ਅਤੇ ਅੰਦਰੂਨੀ ਤਾਕਤ ਨੂੰ ਬਣਾਈ ਰੱਖਣ ਵਿਚ ਧਿਆਨ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।