- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਏਵੀ ਕਕਰਾਲਾ ਦੇ ਕਬੱਡੀ ਖਿਡਾਰੀ ਪਰਮਿੰਦਰ ਸਿੰਘ ਨੇ ਸੂਬਾ ਪੱਧਰ ’ਤੇ ਜਿੱਤੇ ਦੋ ਕਾਂਸੀ ਦੇ ਤਗਮੇ

ਭਾਰਤ ਭੂਸ਼ਣ ਗੋਇਲ,• ਪੰਜਾਬੀ ਜਾਗਰਣ• ਸਮਾਣਾ : ਡੀਏਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਕਰਾਲਾ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਅਤੇ ਕਬੱਡੀ ਖਿਡਾਰੀ ਪਰਮਿੰਦਰ ਸਿੰਘ ਨੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਦੋ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਪਰਮਿੰਦਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੂਬਾ ਪੱਧਰੀ ਕਬੱਡੀ ਮੁਕਾਬਲਿਆਂ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਇਸ ਪ੍ਰਾਪਤੀ ਲਈ ਉਸ ਨੂੰ 5100 ਰੁਪਏ ਦੀ ਨਕਦ ਇਨਾਮੀ ਰਾਸ਼ੀ ਨਾਲ ਵੀ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਉਸ ਨੇ ਫਿਜ਼ੀਕਲ ਐਜੂਕੇਸ਼ਨ ਕਾਲਜ ਪਟਿਆਲਾ ਵਿਖੇ ਹੋਈਆਂ ਪੰਜਾਬ ਸਕੂਲ ਖੇਡਾਂ ਦੇ ਸੂਬਾ ਪੱਧਰੀ ਕਬੱਡੀ ਮੁਕਾਬਲਿਆਂ ਵਿੱਚ ਵੀ ਕਾਂਸੀ ਦਾ ਤਗਮਾ ਹਾਸਲ ਕੀਤਾ। ਇਸ ਦੋਹਰੀ ਪ੍ਰਾਪਤੀ ’ਤੇ ਸਕੂਲ ਵਿੱਚ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਪ੍ਰਿੰਸੀਪਲ ਸ਼ਿਪਰਾ ਸ਼ਰਮਾ ਨੇ ਪਰਮਿੰਦਰ ਸਿੰਘ ਨੂੰ ਸਨਮਾਨਿਤ ਕਰਦਿਆਂ ਉਸ ਦਾ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਸਮਰਪਣ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਨਾਦਾਇਕ ਹੈ। ਉਨ੍ਹਾਂ ਨੇ ਇਸ ਸਫ਼ਲਤਾ ਲਈ ਪਰਮਿੰਦਰ ਦੇ ਮਾਪਿਆਂ, ਖੇਡ ਵਿਭਾਗ ਅਤੇ ਕੋਚਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਕੂਲ ਵੱਲੋਂ ਭਵਿੱਖ ਵਿੱਚ ਵੀ ਖਿਡਾਰੀਆਂ ਨੂੰ ਹਰ ਸੰਭਵ ਸਹਿਯੋਗ ਅਤੇ ਉਤਸ਼ਾਹ ਦਿੱਤਾ ਜਾਂਦਾ ਰਹੇਗਾ।