
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਦਯਾਨੰਦ ਮਾਡਲ ਹਾਈ ਸਕੂਲ ਦੀਆਂ ਖਿਡਾਰਨਾਂ ਨੇ ਮਾਰੀ ਬਾਜ਼ੀ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਸਥਾਨਕ ਦਯਾਨੰਦ ਮਾਡਲ ਹਾਈ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਪਾਵਰ ਲਿਫਟਿੰਗ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਜਿੱਥੇ ਦਯਾਨੰਦ ਮਾਡਲ ਹਾਈ ਸਕੂਲ ਦੇ ਬੱਚੇ ਵਿੱਦਿਆ ਦੇ ਖੇਤਰ ਵਿਚ ਪ੍ਰਾਪਤੀਆਂ ਕਰਦੇ ਆਏ ਹਨ, ਉੱਥੇ ਹੀ ਖੇਡਾਂ ਦੇ ਖੇਤਰ ਵਿਚ ਵੀ ਵਧੀਆ ਮੱਲਾਂ ਮਾਰ ਕੇ 2 ਗੋਲਡ ਮੈਡਲ ਜਿੱਤੇ ਹਨ। ਇਸ ਖੇਡ ਮੁਕਾਬਲੇ ਵਿਚ ਸਕੂਲ ਦੀਆਂ 2 ਖਿਡਾਰਨਾਂ ਨੇ ਗੋਲਡ ਮੈਡਲ ਹਾਸਲ ਕਰਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। ਗੋਲਡ ਮੈਡਲ ਜਿੱਤਣ ਵਾਲੀਆਂ ਹੋਣਹਾਰ ਖਿਡਾਰਨਾਂ ਵਿਚ ਦੀਆ ਤੇ ਪ੍ਰਾਚੀ ਦਾ ਨਾਮ ਸ਼ਾਮਲ ਹੈ। ਇਸ ਮੌਕੇ ਜੇਤੂ ਖਿਡਾਰਨਾਂ ਨੂੰ ਸਕੂਲ ਵੱਲੋਂ ਦੇਸੀ ਘਿਓ ਦੇ ਡੱਬੇ ਦੇ ਕੇ ਵਿਸ਼ੇਸ਼ ਤੌਰ