ਮੁਲਾਜ਼ਮਾਂ ਦਾ ਡੀਸੀ ਦਫ਼ਤਰ ਅੱਗੇ ਧਰਨਾ ਅੱਜ
ਮੰਗਾਂ ਨੂੰ ਮਨਵਾਉਣ ਲਈ ਡੀਸੀ ਦਫ਼ਤਰ ਅੱਗੇ ਧਰਨਾ ਅੱਜ
Publish Date: Thu, 15 Jan 2026 04:14 PM (IST)
Updated Date: Thu, 15 Jan 2026 04:15 PM (IST)
ਗੁਲਸ਼ਨ ਸ਼ਰਮਾ, ਪੰਜਾਬੀ ਜਾਗਰਣ, ਪਟਿਆਲਾ : ਜਲ ਸਪਲਾਈ ਤੇ ਸੈਨੀਟੇਸ਼ਨ ਯੂਨੀਅਨ ਵੱਲੋਂ ਸਾਂਝੀਆਂ ਮੰਗਾਂ ਨੂੰ ਲੈ ਕੇ 16 ਜਨਵਰੀ ਸਥਾਨਕ ਡੀਸੀ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਇਹ ਵਿਚਾਰ ਜਲ ਸਪਲਾਈ ਤੇ ਸੈਨੀਟੇਸ਼ਨ ਬ੍ਰਾਂਚ ਪਟਿਆਲਾ—1 ਦੇ ਪ੍ਰਧਾਨ ਧਰਮਪਾਲ ਸਿੰਘ ਨੇ ਪ੍ਰਗਟਾਉਂਦਿਆਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਮੁਲਾਜ਼ਮ ਮੰਗਾਂ ਨੂੰ ਵਿਸਾਰ ਰਹੀ ਹੈ, ਉੱਥੇ ਹੀ ਹੋਰ ਲੋਕ ਮਾਰੂ ਨੀਤੀਆਂ ਲਾਗੂ ਕਰਨ *ਤੇ ਤੁਲੀ ਹੋਈ ਹੈ। ਮੰਗਾਂ *ਚ ਬੀਜ ਬਿੱਲ, ਸਿੱਖਿਆ ਨੀਤੀ, ਕਿਰਤ ਕਾਨੂੰਨ, ਰੀਅਲ ਅਸਟੇਟ ਦੇ ਨਾਂ ’ਤੇ ਜ਼ਮੀਨ ਖੋਹਣ ਆਦਿ ਹੋਰ ਬਹੁਤ ਸਾਰੇ ਲੋਕ ਮਾਰੂ ਫੈਸਲੇ ਲੋਕਾਂ ’ਤੇ ਥੋਪੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਵੱਲੋਂ ਵੱਡੀ ਗਿਣਤੀ ਮੁਲਾਜ਼ਮਾਂ ਦਾ ਇਕੱਠ ਕਰਕੇ ਪੰਜਾਬ ਸਰਕਾਰ ਖਿਲਾਫ਼ ਰੋਸ ਧਰਨਾ ਦਿੱਤਾ ਜਾਵੇਗਾ।