- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਹੁਦਾ ਸੰਭਾਲਣ ਮਗਰੋਂ ਡੀਸੀ ਹਿਮਾਂਸ਼ੂ ਜੈਨ ਨੇ ਕੀਤੀ ਪਹਿਲੀ ਸਮੀਖਿਆ ਮੀਟਿੰਗ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਡੀਸੀ ਹਿਮਾਂਸ਼ੂ ਜੈਨ ਨੇ ਅਹੁਦਾ ਸੰਭਾਲਣ ਮਗਰੋਂ ਆਪਣੀ ਪਹਿਲੀ ਸਮੀਖਿਆ ਮੀਟਿੰਗ ਕਰਦਿਆਂ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਤੇ ਸਰਕਾਰੀ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਸਾਰੇ ਅਧੂਰੇ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਬੀਡੀਪੀਓਜ਼, ਵੱਖ-ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਤੋਂ ਚੱਲ ਰਹੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਤੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਜ਼ਮੀਨੀ ਪੱਧਰ