ਪੱਤਰ ਪੇ੍ਰਰਕ, ਪਟਿਆਲਾ : ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲਕਦਮੀ ਸਦਕਾ ਸ਼ੁਰੂ ਹੋਏ ਵਿਸ਼ੇਸ਼ ਪੋ੍ਗਰਾਮ ਡੀਸੀ ਡੈਸ਼ਬੋਰਡ, ਮਾਈਂਡ ਸਪਾਰਕ, ਮੇਰਾ ਬਚਪਨ, ਆਈ-ਐਸਪਾਇਰ, ਸਕੂਲ ਸਿੱਖਿਆ ਐਕਚੇਂਜ ਪੋ੍ਗਰਾਮ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਨਿਵਾਸੀਆਂ ਨੂੰ ਬਿਹਤਰ ਤੇ ਪਾਰਦਰਸ਼ੀ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਜ਼ਿਲ੍ਹੇ ਅੰਦਰ ਤੀਜੇ ਪੜਾਅ ਤਹਿਤ 14 ਹੋਰ ਬਣ ਰਹੇ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਦੇਖ-ਰੇਖ ਹੇਠ ਜ਼ਿਲ੍ਹੇ ਅੰਦਰ ਪਹਿਲਾਂ ਹੀ 40 ਆਮ ਆਦਮੀ ਕਲੀਨਿਕ ਸਫ਼ਲਤਾ ਪੂਰਵਕ ਚੱਲ ਰਹੇ ਹਨ ਤੇ ਹੁਣ 14 ਅਜਿਹੇ ਕਲੀਨਿਕ ਹੋਰ ਬਣਾਏ ਜਾ ਰਹੇ ਹਨ। ਉਨ੍ਹਾਂ ਨੇ ਸਿਵਲ ਸਰਜਨ ਡਾ. ਦਲਬੀਰ ਕੌਰ ਤੇ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ ਤੋਂ ਇਨ੍ਹਾਂ ਦੀ ਮੌਜੂਦਾ ਸਥਿਤੀ ਦੀ ਪ੍ਰਗਤੀ ਬਾਰੇ ਜਾਣਿਆ ਤੇ ਕੰਮ 'ਚ ਤੇਜੀ ਲਿਆਉਣ ਦੀ ਹਦਾਇਤ ਕੀਤੀ।

ਡਿਪਟੀ ਕਮਿਸ਼ਨਰ ਨੇ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ ਆਈਏਐੱਸ) ਡਾ. ਅਕਸ਼ਿਤਾ ਗੁਪਤਾ, ਜਿਨ੍ਹਾਂ ਨੇ ਡੀਸੀ ਡੈਸ਼ ਬੋਰਡ ਵਿਕਸਤ ਕਰਨ 'ਚ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਹੈ ਤੋਂ ਇਸ ਸਾਫਟਵੇਅਰ ਦੀ ਪ੍ਰਗਤੀ ਬਾਰੇ ਜਾਣਿਆ। ਡਿਪਟੀ ਕਮਿਸ਼ਨਰ ਨੇ ਇਸੇ ਦੌਰਾਨ ਮੇਰਾ ਬਚਪਨ ਪ੍ਰਰਾਜੈਕਟ, ਜਿਸ ਤਹਿਤ ਭੀਖ ਮੰਗਣ ਵਾਲੇ ਬੱਚਿਆਂ ਨੂੰ ਪੜ੍ਹਾਈ ਵੱਲ ਲਗਾਉਣ ਦੇ ਉਪਰਾਲੇ ਤਹਿਤ ਸਕੂਲ ਆਨ ਵੀਲ੍ਹ ਬੱਸ ਸਕੂਲ ਚਲਾ ਕੇ ਇਨ੍ਹਾਂ ਬੱਚਿਆਂ ਦੀ ਛੁਪੀ ਪ੍ਰਤਿਭਾ ਉਭਾਰਨ ਲਈ ਉਨ੍ਹਾਂ ਦੇ ਟੇਲੈਂਟ ਮੁਤਾਬਕ ਖੇਡਾਂ, ਸੰਗੀਤ, ਡਰਾਇੰਗ ਜਾਂ ਹੋਰਨਾਂ ਖੇਤਰਾਂ 'ਚ ਅੱਗੇ ਵਧਣ ਦਾ ਮੌਕਾ ਦਿੱਤਾ ਜਾ ਰਿਹਾ ਹੈ, ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਐਕਸਚੇਂਜ ਪੋ੍ਗਰਾਮ ਇਮਤਿਹਾਨਾਂ ਤੋਂ ਬਾਅਦ ਮੁੜ ਤੋਂ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਈ-ਗਵਰਨੈਂਸ ਜ਼ਿਲ੍ਹਾ ਕੋਆਰਡੀਨੇਟਰ ਰੋਬਿਨ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।