ਵੋਟਰ ਸੂਚੀਆਂ ਦੀ ਮੈਪਿੰਗ ਨੂੰ ਲੈ ਕੇ ਡੀਸੀ ਸਖ਼ਤ: ਬੀਐੱਲਓਜ਼ ਨੂੰ ਦਿੱਤੇ ਗ਼ਲਤੀਆਂ ਘਟਾਉਣ ਤੇ ਕੰਮ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼
ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪਟਿਆਲਾ ਜ਼ਿਲ੍ਹੇ ਅੰਦਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤੋਂ ਪਹਿਲਾਂ ਚੱਲ ਰਹੀ ਮੌਜੂਦਾ ਵੋਟਰ ਸੂਚੀਆਂ ਦੀ 2003 ਦੀਆਂ ਵੋਟਰ ਸੂਚੀਆਂ ਨਾਲ ਮੈਪਿੰਗ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ 84 ਫ਼ੀਸਦੀ ਮੈਪਿੰਗ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੀ ਮੈਪਿੰਗ ਜਲਦ ਖ਼ਤਮ ਕਰਨ ਲਈ ਜ਼ਿਲ੍ਹੇ ਭਰ ਦੇ ਸਾਰੇ ਬੂਥਾਂ ’ਤੇ 7 ਜੂਨ ਐਤਵਾਰ ਨੂੰ ਸਪੈਸ਼ਲ ਕੈਂਪ ਵੀ ਲੱਗਣਗੇ।
Publish Date: Sun, 07 Jun 2026 12:13 PM (IST)
Updated Date: Sun, 07 Jun 2026 12:15 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ। ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪਟਿਆਲਾ ਜ਼ਿਲ੍ਹੇ ਅੰਦਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤੋਂ ਪਹਿਲਾਂ ਚੱਲ ਰਹੀ ਮੌਜੂਦਾ ਵੋਟਰ ਸੂਚੀਆਂ ਦੀ 2003 ਦੀਆਂ ਵੋਟਰ ਸੂਚੀਆਂ ਨਾਲ ਮੈਪਿੰਗ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ 84 ਫ਼ੀਸਦੀ ਮੈਪਿੰਗ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੀ ਮੈਪਿੰਗ ਜਲਦ ਖ਼ਤਮ ਕਰਨ ਲਈ ਜ਼ਿਲ੍ਹੇ ਭਰ ਦੇ ਸਾਰੇ ਬੂਥਾਂ ’ਤੇ 7 ਜੂਨ ਐਤਵਾਰ ਨੂੰ ਸਪੈਸ਼ਲ ਕੈਂਪ ਵੀ ਲੱਗਣਗੇ।
ਏਡੀਸੀਜ਼ ਅਨੁਪ੍ਰਿਤਾ ਜੌਹਲ, ਨਵਰੀਤ ਕੌਰ ਸੇਖੋਂ, ਸਾਰੇ ਐੱਸਡੀਐੱਮਜ਼-ਕਮ-ਈ.ਆਰ.ਓਜ਼ ਤੇ ਚੋਣ ਤਹਿਸੀਲਦਾਰ ਸਮੇਤ ਸੁਪਰਵਾਈਜ਼ਰਾਂ ਅਤੇ ਬੀਐੱਲਓਜ਼ ਨਾਲ ਬੈਠਕ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਡਿਊਟੀ ਨੂੰ ਵਾਧੂ ਡਿਊਟੀ ਨਾ ਸਮਝਿਆ ਜਾਵੇ, ਕਿਉਂਕਿ ਵੋਟਰ ਸੂਚੀਆਂ ਦੀ ਸੁਧਾਈ ਵੀ ਸਰਕਾਰੀ ਮੁਲਾਜ਼ਮਾਂ ਦੀ ਆਮ ਡਿਊਟੀ ਦਾ ਹੀ ਹਿੱਸਾ ਹੈ।
ਉਨ੍ਹਾਂ ਕਿਹਾ ਕਿ ਬੇਸ਼ੱਕ ਇਹ ਕਾਫ਼ੀ ਔਖਾ ਕੰਮ ਹੈ ਪਰ ਅਸੰਭਵ ਨਹੀਂ ਹੈ, ਇਸ ਲਈ ਮੈਪਿੰਗ ਦੇ ਕੰਮ ਨੂੰ 100 ਫੀਸਦੀ ਮੁਕੰਮਲ ਕਰਨ ਲਈ ਇਸ ਵਿੱਚ ਗ਼ਲਤੀਆਂ ਖ਼ਤਮ ਕੀਤੀਆਂ ਜਾਣ ਅਤੇ ਮੈਪਿੰਗ ਵਧਾਈ ਜਾਵੇ।ਡਾ. ਹਿਮਾਂਸ਼ੂ ਅਗਰਵਾਲ ਨੇ ਹਰ ਹਲਕੇ ਵਾਈਜ਼ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਭਾਰਤ ਚੋਣ ਕਮਿਸ਼ਨ ਦੇ ਕੰਮ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਸਾਰਾ ਪ੍ਰੋਫ਼ਾਰਮਾ ਧਿਆਨ ਨਾਲ ਭਰਿਆ ਜਾਵੇ, ਕਿਉਂਕਿ ਸੀਨੀਅਰ ਅਧਿਕਾਰੀਆਂ ਤੇ ਚੋਣ ਕਮਿਸ਼ਨ ਵੱਲੋਂ ਕਿਸੇ ਵੀ ਗ਼ਲਤੀ ਦਾ ਗੰਭੀਰ ਨੋਟਿਸ ਲਿਆ ਜਾਵੇਗਾ।