ਚਾਹ ਦੀ ਸਾਂਝ, ਆਪਣਿਆਂ ਨਾਲ ਮੁਹਿੰਮ ਦੀ ਕੀਤੀ ਜਾਵੇਗੀ ਸ਼ੁਰੂਆਤ
ਚਾਹ ਦੀ ਸਾਂਝ, ਆਪਣਿਆਂ ਦੇ ਨਾਲ ਮੁਹਿੰਮ ਦੀ ਕੀਤੀ ਜਾਵੇਗੀ ਸ਼ੁਰੂਆਤ
Publish Date: Sat, 14 Feb 2026 04:43 PM (IST)
Updated Date: Sat, 14 Feb 2026 04:45 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ ਰਾਜਪੁਰਾ : ਪਿਛਲੀਆਂ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਦੀ ਟਿਕਟ ਦੇ ਦਾਅਵੇਦਾਰਾਂ ਵਿੱਚੋਂ ਇੱਕ ਅਤੇ ਮਾਰਕੀਟ ਕਮੇਟੀ ਰਾਜਪੂਰਾ ਦੇ ਮੌਜੂਦਾ ਚੇਅਰਮੈਨ ਦੀਪਕ ਸੂਦ ਵੱਲੋਂ ਰਾਜਪੁਰਾ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਨੂੰ ਹੱਲ ਕਰਵਾਉਣ ਲਈ 16 ਫਰਵਰੀ ਸੋਮਵਾਰ ਤੋਂ ਚਾਹ ਦੀ ਸਾਂਝ, ਆਪਣਿਆਂ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਚੇਅਰਮੈਨ ਦੀਪਕ ਸੂਦ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿੱਚ ਫਿਰ ਵੀ ਕਿਸੇ ਕਿਸਮ ਦੀ ਕੋਈ ਔਕੜ ਜਾਂ ਮੁਸ਼ਕਿਲ ਮਹਿਸੂਸ ਹੋ ਰਹੀ ਹੈ ਜਾਂ ਉਨ੍ਹਾਂ ਦੀ ਕੋਈ ਮੁਸ਼ਕਿਲ ਹੱਲ ਨਹੀਂ ਹੋ ਰਹੀ ਤਾਂ ਉਹ ਉਨ੍ਹਾਂ ਨੂੰ ਮਾਰਕੀਟ ਕਮੇਟੀ ਦੇ ਦਫ਼ਤਰ ਵਿੱਚ ਕਿਸੇ ਵੀ ਸਮੇਂ ਮਿਲ ਕੇ ਆਪਣੀ ਮੁਸ਼ਕਿਲ ਦੱਸ ਸਕਦੇ ਹਨ ਜਾਂ ਉਨ੍ਹਾਂ ਨੂੰ ਆਪਣੇ ਘਰ ਵੀ ਬੁਲਾ ਸਕਦੇ ਹਨ। ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਵਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੋਮਵਾਰ ਤੋਂ ਉਨ੍ਹਾਂ ਵੱਲੋਂ ਚਾਹ ਦੀ ਸਾਂਝ, ਆਪਣਿਆਂ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਕਰ ਕੇ ਉਹ ਹੁਣ ਰੋਜ਼ਾਨਾ ਮਾਰਕੀਟ ਕਮੇਟੀ ਰਾਜਪੁਰਾ ਦੇ ਦਫ਼ਤਰ ਵਿੱਚ ਬਹਿ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਿਆ ਕਰਨਗੇ। ਚੇਅਰਮੈਨ ਸੂਦ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਵੱਲੋਂ ਹਫ਼ਤੇ ਵਿੱਚ ਇੱਕ ਦਿਨ ਦਾ ਸਮਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਰੱਖਿਆ ਗਿਆ ਸੀ ਪਰ ਹੁਣ ਉਹ ਰੋਜ਼ਾਨਾ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕਰਵਾਉਣ ਦੇ ਨਾਲ-ਨਾਲ ਲੋਕਾਂ ਦੇ ਵਿਚਾਰ ਅਤੇ ਸੁਝਾਅ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਤਕ ਪਹੁੰਚਾਉਣਗੇ ਤਾਂ ਜੋ ਲੋਕਾਂ ਦੇ ਪੱਖ ਵਿੱਚ ਅਤੇ ਰਾਜਪੁਰਾ ਹਲਕੇ ਦੀ ਬਿਹਤਰੀ ਲਈ ਹੋਰ ਸੁਚਾਰੂ ਫ਼ੈਸਲੇ ਲਏ ਜਾ ਸਕਣ।