ਚੇਅਰਮੈਨ ਸੂਦ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ
ਚੇਅਰਮੈਨ ਦੀਪਕ ਸੂਦ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ
Publish Date: Sun, 22 Feb 2026 04:41 PM (IST)
Updated Date: Sun, 22 Feb 2026 04:43 PM (IST)
ਫੋਟੋ 22ਪੀਟੀਐਲ: 4 ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਆਮ ਆਦਮੀ ਪਾਰਟੀ ਵੱਲੋਂ ਆਪ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਸੀਨੀਅਰ ਪਾਰਟੀ ਆਗੂਆਂ ਦੀਆਂ ਡਿਊਟੀਆਂ ਵੱਖ-ਵੱਖ ਹਲਕਿਆਂ ਵਿਚ ਲਗਾਈਆਂ ਗਈਆਂ ਹਨ। ਪਾਰਟੀ ਵੱਲੋਂ ਲਗਾਈ ਡਿਊਟੀ ਤਹਿਤ ਆਪ ਦੇ ਸੀਨੀਅਰ ਆਗੂ ਤੇ ਰਾਜਪੁਰਾ ਮਾਰਕੀਟ ਕਮੇਟੀ ਦੇ ਚੇਅਰਮੈਨ ਦੀਪਕ ਸੂਦ ਵੱਲੋਂ ਹਲਕਾ ਘਨੌਰ ਦੇ ਪਿੰਡ ਜੰਡ ਮੰਗੌਲੀ, ਚਮਾਰੂ ਅਤੇ ਲਾਛੜੂ ਖੁਰਦ, ਸ਼ਮਸ਼ਪੁਰ ਸਮੇਤ ਹੋਰ ਪਿੰਡਾਂ ਵਿਚ ਜਾ ਕੇ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਦੀਪਕ ਸੂਦ ਨੇ ਕਿਹਾ ਕਿ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਜਿਸ ਪਾਰਟੀ ਦਾ ਵਰਕਰ ਮਜ਼ਬੂਤ ਹੈ, ਉਹ ਪਾਰਟੀ ਸਿਆਸੀ ਮੈਦਾਨ ਵਿਚ ਕਦੇ ਮਾਰ ਨਹੀਂ ਖਾ ਸਕਦੀ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਆਪ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਭੁਗਤਾਉਣ ਲਈ ਬੂਥਾਂ ਤੱਕ ਵੋਟਰ ਦੇ ਰੂਪ ਵਿਚ ਲਿਜਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਸਰਪੰਚ ਹਰਦੀਪ ਸਿੰਘ, ਸੰਦੀਪ ਸਿੰਘ, ਅਰਜਨ ਸਿੰਘ, ਅਵਤਾਰ ਸਿੰਘ, ਗੁਰਜੰਟ ਸਿੰਘ, ਜੀਵਨ ਸਿੰਘ, ਲਖਵਿੰਦਰ ਸਿੰਘ,ਲਵਪ੍ਰੀਤ ਸਿੰਘ, ਮਨਦੀਪ ਸਿੰਘ ਅਤੇ ਪਾਰਟੀ ਦੇ ਹੋਰ ਕਈ ਸੀਨੀਅਰ ਆਗੂ ਮੌਜੂਦ ਸਨ।