ਸਰਕਾਰ ਨੇ 100 ਫ਼ੀਸਦੀ ਵਾਅਦੇ ਕੀਤੇ ਪੂਰੇ : ਸੂਦ
ਵਾਅਦੇ ਪੂਰੇ ਕਰਨ ਵਾਲੀ ਮਾਨ ਸਰਕਾਰ ਪੰਜਾਬ ਦੀ ਪਹਿਲੀ ਸਰਕਾਰ: ਸੂਦ
Publish Date: Thu, 19 Mar 2026 04:37 PM (IST)
Updated Date: Thu, 19 Mar 2026 04:40 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਦੀਪਕ ਸੂਦ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਪੰਜਾਬ ਦੀ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ 2022 ਦੇ ਚੋਣ ਪ੍ਰਚਾਰ ਦੌਰਾਨ ਕੀਤੇ ਸਾਰੇ ਵਾਅਦੇ 100 ਫ਼ੀਸਦੀ ਪੂਰੇ ਕਰ ਦਿੱਤੇ ਹਨ। ਚੇਅਰਮੈਨ ਸੂਦ ਨੇ ਕਿਹਾ ਕਿ ਮਾਨ ਸਰਕਾਰ ਨੇ ਚਾਰ ਸਾਲਾਂ ਵਿਚ ਸਿਹਤ ਦੇ ਖੇਤਰ ਵਿਚ ਬੇਮਿਸਾਲ ਕੰਮ ਕੀਤਾ ਹੈ। ਇਸੇ ਪ੍ਰਕਾਰ ਸਿੱਖਿਆ ਦੇ ਖੇਤਰ ਵਿਚ ਪੰਜਾਬ ਦੇਸ਼ ਦਾ ਨੰਬਰ ਇਕ ਸੂਬਾ ਬਣ ਚੁੱਕਾ ਹੈ,65264 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, 50 ਹਜ਼ਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਸੜਕ ਸੁਰੱਖਿਆ ਫੋਰਸ ਨਾਲ ਸੜਕ ਹਾਦਸਿਆਂ ਵਿੱਚ ਮੌਤ ਦਰ 50 ਫੀਸਦੀ ਘੱਟ ਗਈ ਹੈ, 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਖਿਡਾਰੀਆਂ ਲਈ 3100 ਨਵੇਂ ਖੇਡ ਮੈਦਾਨ ਬਣਾਏ ਗਏ ਹਨ,40 ਲੱਖ ਗਰੀਬ ਪਰਿਵਾਰਾਂ ਨੂੰ ਮੇਰੀ ਰਸੋਈ ਯੋਜਨਾ ਤਹਿਤ ਹਰ ਪ੍ਰਕਾਰ ਦਾ ਰਾਸ਼ਨ ਮਿਲ ਮਿਲੇਗਾ, ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕੀਤਾ ਗਿਆ ਹੈ, ਖੇਤੀਬਾੜੀ ਦੇ ਨੁਕਸਾਨ ਦਾ ਸਭ ਤੋਂ ਵੱਧ ਮੁਆਵਜ਼ਾ ਪੰਜਾਬ ਵਿੱਚ ਦਿੱਤਾ ਜਾ ਰਿਹਾ ਹੈ। 49000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਗਿਆ ਹੈ ਅਤੇ ਈਜ਼ੀ ਰਜਿਸਟਰੀ ਦੀ ਸ਼ੁਰੂਆਤ ਕੀਤੀ ਗਈ ਹੈ। ਆਪ ਪਾਰਟੀ ਦਾ ਆਖਰੀ ਵਾਅਦਾ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਮਾਵਾਂ, ਧੀਆਂ, ਭੈਣਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਰਾਜਸੀ ਵਿਰੋਧੀ ਪਾਰਟੀਆਂ ਮਾਨ ਸਰਕਾਰ ਵੱਲੋਂ 100 ਫੀਸਦੀ ਵਾਅਦੇ ਪੂਰੇ ਕਰਨ ਤੋਂ ਇੰਨੀਆਂ ਘਬਰਾਈਆਂ ਹੋਈਆਂ ਹਨ ਕਿ ਉਨ੍ਹਾਂ ਕੋਲ ਹੁਣ ਕੋਈ ਮੁੱਦਾ ਹੀ ਨਹੀਂ ਰਹਿ ਗਿਆ ਅਤੇ ਉਹ ਊਲ ਜਲੂਲ ਬਿਆਨ ਦੇ ਰਹੀਆਂ ਹਨ।