- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫੂਡ ਕਮਿਸ਼ਨ ਪੰਜਾਬ ਵੱਲੋਂ ਮਨਮੋਹਨ ਅਰੋੜਾ ‘ਬੈਸਟ ਐਵਾਰਡ’ ਨਾਲ ਸਨਮਾਨਿਤ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਪੰਜਾਬ ਫੂਡ ਕਮਿਸ਼ਨ ਵੱਲੋਂ ਕਰਵਾਏ ਸਨਮਾਨ ਸਮਾਗਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਡਿਪੂ ਹੋਲਡਰ ਮਨਮੋਹਨ ਅਰੋੜਾ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ‘ਬੈਸਟ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਫੂਡ ਸਪਲਾਈ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਅਤੇ ਪੰਜਾਬ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਮਨਮੋਹਨ ਅਰੋੜਾ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ, ਵਿਜੇ ਦੱਤ, ਡਾ. ਜੇ.ਐਸ. ਬੇਦੀ, ਡਾ. ਸਤੀਸ਼ ਵਰਮਾ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਅੰਜੂਮਨ ਭਾਸਕਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀ ਅਤੇ ਪਟਿਆਲਾ ਤੋਂ ਡੀ.ਐੱਫ.ਐੱਸ.ਸੀ. ਅਮਰਿੰਦਰ ਸਿੰਘ, ਇੰਸਪੈਕਟਰ, ਹਾਜ਼ਰ ਸਨ। ਇਸ ਸਨਮਾਨ ’ਤੇ ਰਾਸ਼ਨ ਡਿੱਪੂ ਹੋਲਡਰ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰਾਮਪਾਲ ਮਹਾਜਨ ਤੇ ਉਨ੍ਹਾਂ ਦੀ ਟੀਮ ਵੱਲੋਂ ਪੰਜਾਬ ਫੂਡ ਕਮਿਸ਼ਨ ਤੇ ਫੂਡ ਸਪਲਾਈ ਵਿਭਾਗ ਦਾ ਧੰਨਵਾਦ ਕੀਤਾ ਗਿਆ। ਪਟਿਆਲਾ ਰਾਸ਼ਨ ਡਿਪੂ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਕਪਿਲਾ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ , ਜਨਰਲ ਸਕੱਤਰ ਗੁਰਿੰਦਰ ਸਿੰਘ, ਪੰਜਾਬ ਪ੍ਰੈਸ ਸਕੱਤਰ ਸੁਦਰਸ਼ਨ ਮਿੱਤਲ, ਕੈਸ਼ੀਅਰ ਸੁਦਰਸ਼ਨ ਕਿੰਗਰ ਅਤੇ ਸਤੀਸ਼ ਕੁਮਾਰ ਨੇ ਮਨਮੋਹਨ ਅਰੋੜਾ ਨੂੰ ਮਿਲੇ ਇਸ ਮਾਣ-ਸਨਮਾਨ ਲਈ ਵਧਾਈ ਦਿੱਤੀ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਮਨਮੋਹਨ ਅਰੋੜਾ ਨੂੰ ਮਿਲਿਆ ਇਹ ਸਨਮਾਨ ਪਟਿਆਲਾ ਜ਼ਿਲ੍ਹੇ ਦੇ ਸਮੂਹ ਰਾਸ਼ਨ ਡਿੱਪੂ ਹੋਲਡਰਾਂ ਲਈ ਮਾਣ ਵਾਲੀ ਗੱਲ ਹੈ।