- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਗ ਪੱਤਰ ਰਾਹੀਂ ਬੀਐੱਡ ਮਈ 2026 ਆਖ਼ਰੀ ਸਮੈਸਟਰ ਦਾ ਨਤੀਜਾ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਾਰਸਨ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਲੈਕਚਰਾਰ ਕਾਡਰ ਦੀਆਂ ਵੱਖ-ਵੱਖ ਵਿਸ਼ਿਆਂ ਦੀਆਂ 1013 ਅਸਾਮੀਆਂ ਲਈ ਭਰਤੀ ਕੱਢੀ ਗਈ ਹੈ, ਜਿਸ ਲਈ ਅਰਜ਼ੀਆਂ ਭਰਨ ਦੀ ਆਖ਼ਰੀ ਮਿਤੀ 30 ਜੁਲਾਈ ਹੈ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਡਿਪਟੀ ਕੰਟਰੋਲਰ ਨੂੰ ਮਿਸਲ ਸਤਲੁਜ ਜਥੇਬੰਦੀ ਦੀ ਪੰਜਾਬੀ ਯੂਨੀਵਰਸਿਟੀ ਇਕਾਈ ਦੇ ਇੰਚਾਰਜ ਸਿਮਰਨਜੀਤ ਸਿੰਘ ਦੀ ਅਗਵਾਈ ਹੇਠ ਆਗੂਆਂ ਨੇ ਇਕ ਮੰਗ ਪੱਤਰ ਸੌਂਪਿਆ। ਮੰਗ ਪੱਤਰ ਰਾਹੀਂ ਬੀਐੱਡ ਮਈ 2026 ਆਖ਼ਰੀ ਸਮੈਸਟਰ ਦਾ ਨਤੀਜਾ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਾਰਸਨ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਲੈਕਚਰਾਰ ਕਾਡਰ ਦੀਆਂ ਵੱਖ-ਵੱਖ ਵਿਸ਼ਿਆਂ ਦੀਆਂ 1013 ਅਸਾਮੀਆਂ ਲਈ ਭਰਤੀ ਕੱਢੀ ਗਈ ਹੈ, ਜਿਸ ਲਈ ਅਰਜ਼ੀਆਂ ਭਰਨ ਦੀ ਆਖ਼ਰੀ ਮਿਤੀ 30 ਜੁਲਾਈ ਹੈ। ਬੀਐੱਡ ਦਾ ਨਤੀਜਾ ਜਾਰੀ ਨਾ ਹੋਣ ਕਾਰਨ ਹਜ਼ਾਰਾਂ ਵਿਦਿਆਰਥੀ ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਨਹੀਂ ਭਰ ਸਕਣਗੇ, ਜਿਸ ਨਾਲ ਉਨ੍ਹਾਂ ਦਾ ਭਵਿੱਖ ਪ੍ਰਭਾਵਿਤ ਹੋ ਸਕਦਾ ਹੈ। ਉਨ੍ਹਾਂ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ’ਚ ਰੱਖਦਿਆਂ ਬੀ.ਐਡ. ਆਖ਼ਰੀ ਸਮੈਸਟਰ ਦਾ ਨਤੀਜਾ ਜਲਦੀ ਐਲਾਨਿਆ ਜਾਵੇ ਤਾਂ ਜੋ ਯੋਗ ਵਿਦਿਆਰਥੀ ਸਮੇਂ ਸਿਰ ਆਪਣੇ ਫਾਰਮ ਭਰ ਸਕਣ। ਆਗੂਆਂ ਨੇ ਦੱਸਿਆ ਕਿ ਡਿਪਟੀ ਕੰਟਰੋਲਰ ਨੇ ਭਰੋਸਾ ਦਿੱਤਾ ਹੈ ਕਿ ਇਸ ਹਫ਼ਤੇ ਬੀਐੱਡ ਦਾ ਨਤੀਜਾ ਐਲਾਨ ਦਿੱਤਾ ਜਾਵੇਗਾ। ਮਿਸਲ ਸਤਲੁਜ ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਹਫ਼ਤੇ ਵੀ ਨਤੀਜਾ ਜਾਰੀ ਨਾ ਕੀਤਾ ਗਿਆ ਤਾਂ ਮਿਸਲ ਸਤਲੁਜ ਵੱਲੋਂ ਵਿਦਿਆਰਥੀਆਂ ਨੂੰ ਨਾਲ ਲੈ ਕੇ ਕੰਟਰੋਲਰ ਦਫ਼ਤਰ ਦਾ ਘਿਰਾਓ ਕਰਦਿਆਂ ਤਿੱਖਾ ਸੰਘਰਸ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਯੂਨੀਵਰਸਿਟੀ ਪ੍ਰਸ਼ਾਸਨ ਦੀ ਹੋਵੇਗੀ।