ਸਿਹਤ ਕਾਮਿਆਂ ਦਾ ਵਫ਼ਦ ਅਧਿਕਾਰੀਆਂ ਨੂੰ ਮਿਲਿਆ
ਸਿਹਤ ਕਾਮਿਆਂ ਦਾ ਵਫ਼ਦ ਅਧਿਕਾਰੀਆਂ ਨੂੰ ਮਿਲਿਆ
Publish Date: Tue, 10 Feb 2026 03:40 PM (IST)
Updated Date: Wed, 11 Feb 2026 03:59 AM (IST)

ਬਰਾਬਰ ਕੰਮ, ਬਰਾਬਰ ਤਨਖਾਹ ਲਾਗੂ ਕਰਨ ਦਾ ਦਿੱਤਾ ਭਰੋਸਾ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਸਿਹਤ ਵਿਭਾਗ ਵਿਚ ਨੈਸ਼ਨਲ ਹੈਲਥ ਮਿਸ਼ਨ ਤਹਿਤ ਸੇਵਾਵਾਂ ਨਿਭਾਅ ਰਹੀਆਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਦੇ ਆਗੂਆਂ ਨੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ। ਸਿਹਤ ਵਿਭਾਗ ਵਿਚ ਸੇਵਾਵਾਂ ਨਿਭਾਅ ਰਹੇ ਕਰਮਚਾਰੀਆਂ ਦੀ ਜਥੇਬੰਦੀ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਮੰਗਵਾਲ ਨੇ ਦੱਸਿਆ ਕਿ ਮਲਟੀਪਰਪਜ ਹੈਲਥ ਇੰਪਲਾਈਜ ਮੇਲ ਫੀਮੇਲ , ਕੰਟਰੈਕਟ ਮਲਟੀਪਰਪਜ ਹੈਲਥ ਇੰਪਲਾਈਜ ਫੀਮੇਲ , ਸੈਕਿੰਡ ਮਲਟੀਪਰਪਜ ਹੈਲਥ ਇੰਪਲਾਈਜ ਫੀਮੇਲ ਯੂਨੀਅਨ ਪੰਜਾਬ ਦੇ ਵਫ਼ਦ ਨੇ ਸੂਬਾ ਪ੍ਰਧਾਨ ਸਰਬਜੀਤ ਕੌਰ, ਸੂਬਾ ਪ੍ਰਧਾਨ ਸਰਬਜੀਤ ਕੌਰ, ਸੂਬਾ ਆਗੂ ਗੁਰਪ੍ਰੀਤ ਸਿੰਘ ਮੰਗਵਾਲ, ਗੁਰਦੀਪ ਕੌਰ, ਜਸਵੀਰ ਕੌਰ ਸੰਗਰੂਰ, ਜਸਪ੍ਰੀਤ ਕੌਰ ਸੰਗਰੂਰ ਗੁਰਮੀਤ ਕੌਰ ਪਟਿਆਲਾ ਅਤੇ ਅੰਮਿਤ ਕੌਰ ਮੁਹਾਲੀ ਦੀ ਅਗਵਾਈ ਹੇਠ ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਆਈਏਐੱਸ ਘਣਸ਼ਿਆਮ ਥੋਰੀ, ਡਾ. ਬਲਵਿੰਦਰ ਕੌਰ ਨਾਲ ਮੁਲਾਕਾਤ ਕੀਤੀ। ਸੂਬਾ ਆਗੂ ਗੁਰਪ੍ਰੀਤ ਸਿੰਘ ਮੰਗਵਾਲ ਨੇ ਦੱਸਿਆ ਕਿ ਮਹਿਕਮੇ ਦੇ ਅਧਿਕਾਰੀਆਂ ਨਾਲ ਨੈਸ਼ਨਲ ਹੈਲਥ ਮਿਸ਼ਨ ਤਹਿਤ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਗੱਲਬਾਤ ਕੀਤੀ। ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਘਣਸ਼ਿਆਮ ਥੋਰੀ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਮੁਤਾਬਕ ਕੰਟਰੈਕਟ ਹੈਲਥ ਵਰਕਰ 2211 ਹੈੱਡ ਤੇ ਸੈਕਿੰਡ ਨੂੰ ਆਉਂਦੈ ਦਿਨਾਂ ਦੇ ਅੰਦਰ-ਅੰਦਰ ਬਰਾਬਰ ਕੰਮ ਬਰਾਬਰ ਤਨਖਾਹ ਦੇਣ ਦਾ ਫੈਸਲਾ ਲਾਗੂ ਕੀਤਾ ਜਾਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸਬੰਧੀ ਫਾਈਲ ਬਕਾਇਦਾ ਸਰਕਾਰ ਕੋਲ ਗਈ ਹੋਈ ਹੈ , ਸਰਕਾਰ ਤੋਂ ਮਨਜੂਰੀ ਛੇਤੀ ਮਿਲਣ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੇ ਸਾਰੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਹੋਣਗੇ, ਉਹ ਆਪਣੀਆਂ ਡਿਊਟੀਆਂ ਇਮਾਨਦਾਰੀ ਨਾਲ ਕਰਦੇ ਰਹਿਣ। ਇਸ ਮੌਕੇ ਦਫਤਰੀ ਸਟਾਫ ਵੱਲੋਂ ਦੀਪ ਸ਼ਿਖਾ, ਡਿਪਟੀ ਕੰਟਰੋਲਰ ਵਿੱਤ ਸੋਰਵ ਗੁਪਤਾ ਹਾਜ਼ਰ ਸਨ।