ਬਰਸਾਤ ਨਾਲ ਨੁਕਸਾਨੀ ਫਸਲਾਂ ਦਾ ਮੁਆਵਜ਼ਾ ਦੇਣ ਦੀ ਮੰਗ
ਬੇਮੌਸਮੀ ਬਰਸਾਤ ਨਾਲ ਨੁਕਸਾਨੀ ਫਸਲਾਂ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ
Publish Date: Sat, 11 Apr 2026 03:58 PM (IST)
Updated Date: Sun, 12 Apr 2026 04:00 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਸ਼ਨਿੱਚਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਭਾਦਸੋ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨਾਂ ਨੇ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਹੋਏ ਵੱਡੇ ਨੁਕਸਾਨ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਸਰਕਾਰ ਤੋਂ ਤੁਰੰਤ ਗਿਰਦਾਵਰੀ ਕਰਵਾ ਕੇ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ। ਮੀਟਿੰਗ ਵਿੱਚ ਬਿਜਲੀ ਵਿਭਾਗ ਵੱਲੋਂ ਪਿੰਡਾਂ ਵਿੱਚ ਜਬਰਦਸਤੀ ਲਗਾਏ ਜਾ ਰਹੇ ਪ੍ਰੀਪੇਡ ਮੀਟਰਾਂ ਦਾ ਵੀ ਵਿਰੋਧ ਕੀਤਾ ਗਿਆ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਇਹ ਮੀਟਰ ਨਹੀਂ ਰੋਕੇ ਗਏ ਤਾਂ ਕਿਸਾਨ ਇਨ੍ਹਾਂ ਨੂੰ ਉਖਾੜ ਕੇ ਦਫ਼ਤਰਾਂ ਵਿੱਚ ਜਮ੍ਹਾਂ ਕਰਵਾਉਣ ਲਈ ਮਜਬੂਰ ਹੋਣਗੇ। ਇਸਦੇ ਨਾਲ ਹੀ ਮੰਡੀਆਂ ਵਿੱਚ ਆ ਰਹੀ ਕਣਕ ਦੀ ਫਸਲ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ ਗਿਆ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਖਰੀਦ ਪ੍ਰਕਿਰਿਆ ਸੁਚਾਰੂ ਬਣਾਉਣ ਲਈ ਜਲਦੀ ਤੋਂ ਜਲਦੀ ਬਾਰਦਾਨੇ ਅਤੇ ਬੋਲੀ ਦਾ ਪੂਰਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੀਟਿੰਗ ਵਿੱਚ ਜਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਭਾਰਸੋ, ਮੀਤ ਪ੍ਰਧਾਨ ਸੁਖਦੇਵ ਸਿੰਘ ਲੇਲ ਕਲਾਂ, ਖਜਾਨਚੀ ਕਸ਼ਮੀਰ ਸਿੰਘ ਕਾਕੜਾ, ਜਰਨਲ ਸਕੱਤਰ ਗੁਰਤੇਜ ਸਿੰਘ ਡਸਕਾ, ਬਲਾਕ ਭਵਾਨੀਗੜ੍ਹ ਦੇ ਪ੍ਰਧਾਨ ਕਰਨੈਲ ਸਿੰਘ ਕਾਕੜਾ, ਮੀਤ ਪ੍ਰਧਾਨ ਤਾਰਾ ਸਿੰਘ ਕਾਕੜਾ, ਜਰਨਲ ਸਕੱਤਰ ਕਹਗੀਰ ਸਿੰਘ ਕਾਕੜਾ, ਬਲਾਕ ਦਿੜਬਾ ਦੇ ਪ੍ਰਧਾਨ ਸੁਖਦੇਵ ਸਿੰਘ ਸਾਦੀ ਹਰੀ ਮੀਤ ਪ੍ਰਧਾਨ ਗੁਰਦੀਪ ਸਿੰਘ ਲਾੜਬੰਜਾਰਾ, ਜਨਰਲ ਸਕੱਤਰ ਭੀਮ ਸਿੰਘ ਕੜਿਆਲ, ਪ੍ਰੈੱਸ ਸਕੱਤਰ ਸੁਰਜੀਤ ਸਿੰਘ ਜਨਾਲ, ਬਲਾਕ ਲਹਿਰਾ ਗਾਗਾ ਦੇ ਪ੍ਰਧਾਨ ਗੁਰਲਾਲ ਸਿੰਘ ਜਲੂਰ, ਮੀਤ ਪ੍ਰਧਾਨ ਗੁਰਮੀਤ ਸਿੰਘ ਗੜਿਆਣੀ, ਜਨਰਲ ਸਕੱਤਰ ਗੁਰਤੇਜ ਸਿੰਘ ਡਸਕਾ, ਪ੍ਰੈਸ ਸਕੱਤਰ ਚਮਕੌਰ ਸਿੰਘ ਢੀਂਡਸਾ ਖਜਾਨਚੀ ਅਜਾਇਬ ਸਿੰਘ, ਇਕਾਈ ਪ੍ਰਧਾਨ ਚਰਨਜੀਤ ਸਿੰਘ ਡਸਕਾ, ਦਰਸ਼ਨ ਸਿੰਘ ਘੜਦਿਆਣੀ ਹਾਜਰ ਸਨ।