ਸਖ਼ਤ ਸਜ਼ਾ ਦੇ ਕਾਨੂੰਨ ਦੀ ਮੰਗ, ਸਮਾਣਾ 'ਚ ਲੱਗਿਆ ਪੱਕਾ ਮੋਰਚਾ ਦੂਜੇ ਦਿਨ 'ਚ ਦਾਖਲ, ਸੰਗਤਾਂ ਵੱਲੋਂ ਵੱਡਾ ਸਮਰਥਨ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਾਰੇ ਧਰਮਾਂ ਦੀ ਬੇਅਦਬੀ ਰੋਕਣ ਲਈ ਸਖਤ ਸਜ਼ਾ ਦਾ ਕਾਨੂੰਨ ਬਣਾਉਣ ਲਈ 400 ਫੁੱਟ ਉੱਚੇ ਬੀ.ਐਸ.ਐਨ.ਐਲ ਟਾਵਰ 'ਤੇ ਮੋਰਚਾ ਲਾਈ ਬੈਠੇ ਭਾਈ ਗੁਰਜੀਤ ਸਿੰਘ ਖਾਲਸਾ ਦੇ ਹੱਕ ’ਚ ਦੁਰੋਂ-ਨੇੜਿਓਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਾਮਲ ਹੋ ਕੇ ਸਮਰਥਣ ਦੇਣ ਦਾ ਐਲਾਨ ਕੀਤਾ।
Publish Date: Wed, 25 Feb 2026 11:28 AM (IST)
Updated Date: Wed, 25 Feb 2026 11:37 AM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਾਰੇ ਧਰਮਾਂ ਦੀ ਬੇਅਦਬੀ ਰੋਕਣ ਲਈ ਸਖਤ ਸਜ਼ਾ ਦਾ ਕਾਨੂੰਨ ਬਣਾਉਣ ਲਈ 400 ਫੁੱਟ ਉੱਚੇ ਬੀ.ਐਸ.ਐਨ.ਐਲ ਟਾਵਰ 'ਤੇ ਮੋਰਚਾ ਲਾਈ ਬੈਠੇ ਭਾਈ ਗੁਰਜੀਤ ਸਿੰਘ ਖਾਲਸਾ ਦੇ ਹੱਕ ’ਚ ਦੁਰੋਂ-ਨੇੜਿਓਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਾਮਲ ਹੋ ਕੇ ਸਮਰਥਣ ਦੇਣ ਦਾ ਐਲਾਨ ਕੀਤਾ। ਉਲੀਕੇ ਗਏ ਇਸ ਸੰਘਰਸ਼ ਤਹਿਤ ਸਮਾਣਾ ਦੇ ਬਾਬਾ ਬੰਦਾ ਸਿੰਘ ਬਹਾਦਰ ਚੋੌਂਕ ਵਿਚ ਮੰਗਲਵਾਰ ਬਾਅਦ ਦੁਪਹਿਰ ਤੋਂ ਲੱਗਿਆ ਧਰਨਾਂ ਅੱਜ ਦੂਜੇ ਦਿਨ ਵਿੱਚ ਸਾਮਲ ਹੋ ਗਿਆ ਹੈ।