ਪੰਜਾਬੀ ਜਾਗਰਣ ਪ੍ਰਤੀਨਿੱਧ, ਪਟਿਆਲਾ : ਸਿਹਤ ਵਿਭਾਗ ਵੱਲੋਂ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ 'ਤੇ ਡਂੇਗੂ ਬੁਖਾਰ ਪ੍ਰਤੀ ਜਾਗਰੂਕਤਾ ਲਈ ਹਰੇਕ ਸ਼ੱੁਕਰਵਾਰ-ਖੁਸ਼ਕ ਦਿਵਸ ਮੁਹਿੰਮ ਦਾ ਆਗਾਜ਼ ਸਿਵਲ ਸਰਜਨ ਡਾ. ਸਤਿੰਦਰ ਸਿੰਘ ਵੱਲੋਂ ਕਮਿਊਨਿਟੀ ਸਿਹਤ ਕੇਂਦਰ ਤਿ੍ਪੜੀ ਤੋਂ ਕੀਤਾ ਗਿਆ। ਡੇਂਗੂ ਲਾਰਵਾ ਦੀ ਜਾਂਚ ਲਈ ਘਰ-ਘਰ ਜਾ ਕੇ ਚੈਕਿੰਗ ਲਈ ਟੀਮਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਾਨੂੰ ਕੋਰੋਨਾ ਦੇ ਨਾਲ-ਨਾਲ ਡੇਂਗੁੂ ਪ੍ਰਤੀ ਵੀ ਸੁਚੇਤ ਹੋਣਾ ਪਵੇਗਾ, ਕਿਉਂਕਿ ਜੇਕਰ ਡੇਂਗੂ ਤੋਂ ਬਚਾਅ ਲਈ ਹੁਣ ਤੋਂ ਸਾਵਧਾਨੀਆਂ ਅਪਣਾਉਣੀਆਂ ਸ਼ੁਰੂ ਨਾ ਕੀਤੀਆਂ ਤਾਂ ਇਹ ਵੀ ਆਉਣ ਵਾਲੇ ਸਮੇਂ ਵਿਚ ਮਾਰੂ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਣ ਜਿਥੇ ਸਿਹਤ ਵਿਭਾਗ ਸਟਾਫ ਵੱਲੋਂ ਲੋਕਾਂ ਨੂੰ ਹਰ ਸ਼ੁੱਕਰਵਾਰ ਘਰ-ਘਰ ਜਾ ਕੇ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾਵੇਗਾ, ਉਥੇ ਹੀ ਹੁਣ ਲੋਕਾਂ ਦੀ ਆਪਣੀ ਨਿੱਜੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਬਿਮਾਰੀ ਦੀ ਰੋਕਥਾਮ ਲਈ ਸਿਹਤ ਵਿਭਾਗ ਦਾ ਪੂਰਾ ਪੂਰਾ ਸਹਿਯੋਗ ਦੇਣ। ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਕਿਹਾ ਕਿ ਡੇਂਗੂ ਮੱਛਰ ਦਾ ਲਾਰਵਾ ਸਾਫ ਖੜ੍ਹੇ ਪਾਣੀ 'ਚ ਪੈਦਾ ਹੁੰਦਾ ਹੈ। ਇਸ ਲਈ ਆਪਣੇ ਘਰਾਂ ਦੇ ਆਲੇ ਦੁਆਲੇ, ਘਰਾਂ ਵਿਚ ਪਏ ਟੁਟੇ ਫੁੱਟੇ ਭਾਡਿਆਂ, ਫਰਿਜਾਂ ਦੀਆਂ ਟਰੇਆਂ, ਗਮਲਿਆਂ ਆਦਿ ਵਿਚ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ। ਗਰਮੀ ਦੇ ਮੌਸਮ ਵਿਚ ਕੂਲਰਾਂ ਨੂੰ ਦੁਬਾਰਾ ਚਲਾਉਣ ਤੋਂ ਪਹਿਲਾਂ ਪੁਰਾਣੇ ਫੂਸ ਨੂੰ ਕੱਢ ਕੇ ਅੱਗ ਲਗਾ ਕੇ ਨਵਾਂ ਫੂਸ ਵਰਤਿਆ ਜਾਵੇ। ਹਰੇਕ ਸ਼ੁੱਕਰਵਾਰ ਨੂੰ ਖੁਸ਼ਕ ਦਿਵਸ ਮਨਾ ਕੇ ਖੜੇ੍ਹ ਪਾਣੀ ਦੇ ਸਰੋਤਾਂ, ਕੂਲਰਾਂ ਦੀ ਸਫਾਈ ਅਤੇ ਫਰਿਜਾਂ ਦੀਆਂ ਟਰੇਆਂ ਦੀ ਸਫਾਈ ਯਕੀਨੀ ਬਣਾਈ ਜਾਵੇ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ, ਸੀਨੀਅਰ ਮੈਡੀਕਲ ਅਫਸਰ ਤਿ੍ਪੜੀ ਡਾ. ਵਿਕਾਸ ਗੋਇਲ, ਮਾਸ ਮੀਡੀਆ ਅਫਸਰ ਕਿ੍ਸ਼ਨ ਕੁਮਾਰ, ਡਿਪਟੀ ਮਾਸ ਮੀਡੀਆ ਅਫਸਰ ਭਾਗ ਸਿੰਘ, ਸਹਾਇਕ ਮਲੇਰੀਆ ਅਫਸਰ ਗੁਰਜੰਟ ਸਿੰਘ, ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ, ਰਣ ਸਿੰਘ, ਅਵਤਾਰ ਸਿੰਘ ਅਤੇ ਐਂਟੀ ਲਾਰਵਾ ਸਟਾਫ ਵੀ ਹਾਜ਼ਰ ਸਨ।

---------

6,865 ਘਰਾਂ ਦੀ ਕੀਤੀ ਚੈਕਿੰਗ, 6 ਥਾਵਾਂ 'ਤੇ ਮਿਲਿਆ ਲਾਰਵਾ

ਉਨ੍ਹਾਂ ਦੱਸਿਆਂ ਕਿ ਅੱਜ ਮੁਹਿੰਮ ਦੇ ਪਹਿਲੇ ਦਿਨ ਸਿਹਤ ਟੀਮਾਂ ਜ਼ਿਲ੍ਹੇ 'ਚ 6865 ਥਾਵਾਂ 'ਤੇ ਚੈਕਿੰਗ ਕੀਤੀ ਗਈ, ਜਿਨ੍ਹਾਂ 'ਚੋਂ 6 ਥਾਵਾਂ ਤੇਂ ਡੇਂਗੂ ਲਾਰਵਾ ਪਾਇਆ ਗਿਆ, ਜਿਸ ਨੰੂ ਮੌਕੇ 'ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਇਸ ਦੇ ਨਾਲ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਪ੍ਰਤੀ ਵੀ ਜਾਗਰੂਕ ਕੀਤਾ ਗਿਆ ਹੈ।