ਸਰਕਾਰੀ ਤੇ ਪ੍ਰਾਈਵੇਟ ਦਫਤਰਾਂ ਵਿਖੇ ਕੀਤਾ ਡੇਂਗੂ ਬਾਰੇ ਜਾਗਰੂਕ ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ ਵਿਖੇ ਕੀਤਾ ਡੇਂਗੂ ਬਾਰੇ ਜਾਗਰੂਕ
Publish Date: Mon, 28 Sep 2026 06:15 PM (IST)
Updated Date: Mon, 28 Sep 2026 06:15 PM (IST)
ਫੋਟੋ 28ਪੀਟੀਐੱਲ- 21 ਪੱਤਰ ਪ੍ਰੇਰਕ, •ਪੰਜਾਬੀ ਜਾਗਰਣ•, ਪਟਿਆਲਾ : ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ’ਚ ਸਰਕਾਰੀ ਤੇ ਪ੍ਰਾਈਵੇਟ ਦਫਤਰਾਂ ’ਚ ਡੇਂਗੂ ਵਿਰੋਧੀ ਡਰਾਈ ਡੇਅ ਗਤੀਵਿਧੀਆਂ ਕੀਤੀਆਂ ਗਈਆਂ। ਇਸ ਦੌਰਾਨ ਮੁੱਖ ਡਾਕ ਘਰ, ਬੀ.ਐਸ.ਐਨ.ਐਲ ਦਫਤਰ, ਭਾਸ਼ਾ ਵਿਭਾਗ, ਪੀ.ਐਰ.ਟੀ.ਸੀ ਵਰਕਸ਼ਾਪ, ਮਾਰਕਫੇਡ ਦਫਤਰ ਆਦਿ ਆਦਿ ਵਿਖੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਕਈ ਥਾਵਾਂ ’ਤੇ ਮਿਲਿਆ ਲਾਰਵਾ ਮੌਕੇ ਉੱਤੇ ਹੀ ਨਸ਼ਟ ਕਰਵਾਇਆ ਗਿਆ। ਇਸ ਮੌਕੇ ਆਮ ਜਨਤਾ ਨੂੰ ਡੇਂਗੂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਵੱਲੋਂ ਸਮੂਹ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਆਪਣੇ ਘਰਾਂ ਵਾਂਗ ਹੀ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਤੇ ਘਰਾਂ ਦੇ ਅੰਦਰ ਪਈਆਂ ਖਾਲੀ ਚੀਜ਼ਾਂ ਵਿਚ ਪਾਣੀ ਇੱਕਠਾ ਨਾ ਹੋਣ ਦੇਣ। ਉਨ੍ਹਾਂ ਇਹ ਵੀ ਦੱਸਿਆ ਕਿ ਜਿੱਥੇ ਕਿਤੇ ਵੀ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਲਾਰਵਾ ਮਿਲ ਰਿਹਾ ਹੈ ਉਸ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਖੜ੍ਹੇ ਪਾਣੀ ਉੱਤੇ ਵੀ ਲਾਰਵੀਸਾਈਡ ਦਾ ਸਪਰੇਅ ਕੀਤਾ ਜਾ ਰਿਹਾ ਹੈ। ਉਹਨਾਂ ਤੇਜ਼ ਬੁਖਾਰ ਅਤੇ ਬਦਨ ਦਰਦ ਦੀ ਸ਼ਿਕਾਇਤ ਹੋਣ ਤੇ ਡੇਂਗੂ ਜਾਂਚ ਕਰਵਾਉਣ ਦੀ ਸਲਾਹ ਦਿੱਤੀ। ਜ਼ਿਲ੍ਹਾ ਐਪੀਡੋਮੋਲੋਜਿਸਟ ਡਾ.ਗੁਰਪ੍ਰੀਤ ਕੌਰ ਨੇ ਦੱਸਿਆ ਕਿ ਅੱਜ ਜਿਲ੍ਹੇ ਭਰ ਦੇ 16877 ਘਰਾਂ ਵਿਚ ਪਹੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 104 ਥਾਂਵਾਂ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੁਹਿੰਮ ਤਹਿਤ 994967 ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 7061 ਥਾਂਵਾ ਤੇ ਲਾਰਵਾ ਮਿਲਿਆ ਜਿਸ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਉਹਨਾਂ ਦੱਸਿਆ ਕਿ ਹੁਣ ਤੱਕ ਜਿਲ੍ਹਾ ਪਟਿਆਲਾ ਵਿੱਚ 42 ਡੇਂਗੂ ਦੇ ਕੇਸ ਮਿਲੇ ਹਨ।