- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੇਂਗੂ ਦੀ ਰੋਕਥਾਮ ਲਈ ਚੈਕਿੰਗ ਮੁਹਿਮ ਜਾਰੀ

ਸਟਾਫ ਰਿਪੋਰਟਰ•, ਪੰਜਾਬੀ ਜਾਗਰਣ, •ਪਟਿਆਲਾ : ਡੇਂਗੂ ਦੀ ਰੋਕਥਾਮ ਲਈ ਚਲਾਏ ਜਾ ਰਹੇ ਮੈਗਾ ਮੁਹਿੰਮ ਤਹਿਤ ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਹੋਟਲਾ, ਢਾਬਿਆਂ, ਰੈਸਟੋਰੈਂਟਾਂ ਅਤੇ ਧਾਰਮਿਕ ਥਾਵਾਂ ’ਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ। ਇਸ ਮੁਹਿੰਮ ਵਿਚ ਸਿਵਲ ਸਰਜਨ ਪਟਿਆਲਾ ਨੇ ਖੁਦ ਅਗਵਾਈ ਕਰਦੇ ਹੋਏ ਵੱਖ ਵੱਖ ਥਾਵਾਂ ’ਤੇ ਦੌਰਾ ਕੀਤਾ। ਇਸ ਮੌਕੇ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਗੁਰਪ੍ਰੀਤ ਕੌਰ, ਐਂਟਾਮੋਲੋਜਿਸ਼ਟ ਅਮ੍ਰਿਤਪਾਲ ਕੌਰ, ਐਸ.ਆਈ. ਅਵਤਾਰ ਸਿੰਘ ਤੇ ਹੋਰ ਟੀਮ ਵਿਚ ਸ਼ਾਮਿਲ ਸਨ। ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਨੇ ਕਿਹਾ ਕਿ ਜ਼ਿਲ੍ਹੇ ’ਚ ਅੱਜ ਸਿਹਤ ਵਿਭਾਗ ਦੇ ਕਾਮਿਆਂ ਵੱਲੋਂ 7308 ਥਾਵਾਂ ਦੀ ਚੈਕਿੰਗ ਦੌਰਾਨ 33 ਥਾਂਵਾ ਤੋਂ ਮਿਲਿਆ ਲਾਰਵਾ ਨਸ਼ਟ ਕਰਵਾਇਆ ਗਿਆ। ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਜਿਲ੍ਹਾ ਪਟਿਆਲਾ ਵਿਚ ਡੇਂਗੂ ਸਬੰਧੀ ਕਾਰਵਾਈਆਂ ਜਾਰੀ ਹਨ। ਟੀਮਾਂ ਵੱਲੋ ਘਰ ਘਰ ਜਾ ਕੇ ਡੇਂਗੂ ਦਾ ਲਾਰਵਾ ਚੈਕ ਕੀਤਾ ਗਿਆ ਹੈ, ਟੀਮਾਂ ਵੱਲੋਂ ਡੇਂਗੂ ਦੇ ਫੈਲਣ ਦੇ ਕਾਰਨਾ, ਲੱਛਣਾਂ ਅਤੇ ਬਚਾਅ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।