- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਐਚਸੀ ਤ੍ਰਿਪੜੀ ਵਿਖੇ ਡੈਂਟਲ ਫੋਰਟਨਾਈਟ ਦੀ ਸ਼ੁਰੂਆਤ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੈਤਲੀ ਅਤੇ ਡਿਪਟੀ ਜ਼ਿਲ੍ਹਾ ਹੈਲਥ ਅਫ਼ਸਰ (ਡੀ.ਡੀ.ਐੱਚ.ਓ.) ਡਾ. ਸੁਨੰਦਾ ਨਰੂਲਾ ਦੀ ਅਗਵਾਈ ਹੇਠ ਸੀਐਚਸੀ ਤ੍ਰਿਪੜੀ ਵਿਖੇ ਡੈਂਟਲ ਫੋਰਟਨਾਈਟ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ.ਪ੍ਰਨੀਤ ਕੌਰ, ਡਾ.ਸਰਬਜੀਤ ਕੌਰ, ਡਾ.ਸਵਿਤਾ ਗਰਗ ਅਤੇ ਡਾ.ਪ੍ਰੀਤੀ ਸੈਣੀ ਵੀ ਹਾਜ਼ਰ ਸਨ। ਇਸ ਮੌਕੇ ਦੰਦਾਂ ਅਤੇ ਮੂੰਹ ਦੀ ਸਿਹਤ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਨਿਯਮਿਤ ਦੰਦਾਂ ਦੀ ਜਾਂਚ ਕਰਵਾਉਣ ਅਤੇ ਮੂੰਹ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਡੈਂਟਲ ਫੋਰਟਨਾਈਟ ਦੌਰਾਨ ਲੋੜਵੰਦ ਲਾਭਪਾਤਰੀਆਂ ਨੂੰ ਦੰਦਾਂ ਦੇ ਸੈੱਟ (ਡੈਂਚਰ) ਵੰਡੇ ਜਾਣਗੇ। ਇਸ ਦੇ ਨਾਲ-ਨਾਲ ਪੂਰੇ ਜ਼ਿਲ੍ਹੇ ਵਿਚ ਵੱਖ-ਵੱਖ ਮੌਖਿਕ ਸਿਹਤ ਜਾਗਰੂਕਤਾ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ। ਇਨ੍ਹਾਂ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਦੰਦਾਂ ਦੀਆਂ ਬਿਮਾਰੀਆਂ ਤੋਂ ਬਚਾਅ, ਮੂੰਹ ਦੀ ਸਫ਼ਾਈ ਅਤੇ ਸਮੇਂ ਸਿਰ ਦੰਦਾਂ ਦੀ ਜਾਂਚ ਕਰਵਾਉਣ ਸਬੰਧੀ ਜਾਗਰੂਕ ਕੀਤਾ ਜਾਵੇਗਾ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਪਲੱਬਧ ਦੰਦਾਂ ਦੀਆਂ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।