- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੂਜੇ ਪਾਸੇ, ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੋ-ਟੁੱਕ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਪ੍ਰਬੰਧਨ ਵੱਲੋਂ ਉਨ੍ਹਾਂ ਨੂੰ ਪੱਕੀ ਨਿਯੁਕਤੀ ਦੇ ਲਿਖਤੀ ਹੁਕਮ ਜਾਰੀ ਨਹੀਂ ਕੀਤੇ ਜਾਂਦੇ, ਉਦੋਂ ਤੱਕ ਉਹ ਛੱਤ ਤੋਂ ਹੇਠਾਂ ਨਹੀਂ ਉਤਰਨਗੇ। ਆਗੂਆਂ ਨੇ ਸਾਫ਼ ਕਿਹਾ ਕਿ ਜੇਕਰ ਇਸ ਦੌਰਾਨ ਕਿਸੇ ਵੀ ਪ੍ਰਦਰਸ਼ਨਕਾਰੀ ਦਾ ਕੋਈ ਜਾਨੀ-ਮਾਲੀ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਸਾਰੀ ਜ਼ਿੰਮੇਵਾਰੀ ਪਾਵਰਕੌਮ ਪ੍ਰਬੰਧਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ।

ਪਰਗਟ ਸਿੰਘ, ਪੰਜਾਬੀ ਜਾਗਰਣ, ਪਟਿਆਲਾ: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਮੁੱਖ ਦਫ਼ਤਰ ਵਿਖੇ ਸੋਮਵਾਰ ਸਵੇਰੇ ਉਸ ਵੇਲੇ ਹਫੜਾ-ਦਫੜੀ ਮੱਚ ਗਈ, ਜਦੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤ ਅਚਾਨਕ ਦਫ਼ਤਰ ਦੀ ਬਹੁ-ਮੰਜ਼ਿਲਾ ਇਮਾਰਤ ਦੀ ਛੱਤ ’ਤੇ ਚੜ੍ਹ ਗਏ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਲੰਮੇ ਸਮੇਂ ਤੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।
.jpg)
ਮ੍ਰਿਤਕ ਆਸ਼ਰਿਤ ਸੰਘਰਸ਼ ਕਮੇਟੀ ਦੇ ਬੈਨਰ ਹੇਠ ਇਕੱਤਰ ਹੋਏ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਤਰਸ ਦੇ ਆਧਾਰ ’ਤੇ ਪੱਕੀ ਨੌਕਰੀ ਦੇਣ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਸ਼ਾਂਤੀਪੂਰਵਕ ਧਰਨੇ-ਪ੍ਰਦਰਸ਼ਨ ਕਰਦੇ ਆ ਰਹੇ ਹਨ ਅਤੇ ਅਧਿਕਾਰੀਆਂ ਨੂੰ ਕਈ ਮੰਗ ਪੱਤਰ ਵੀ ਸੌਂਪੇ ਗਏ, ਪਰ ਪ੍ਰਸ਼ਾਸਨ ਵੱਲੋਂ ਸਿਰਫ਼ ਲਾਰੇ ਹੀ ਮਿਲੇ ਹਨ। ਆਰਥਿਕ ਤੰਗੀ ਨਾਲ ਜੂਝ ਰਹੇ ਇਨ੍ਹਾਂ ਪਰਿਵਾਰਾਂ ਕੋਲ ਹੁਣ ਤਿੱਖਾ ਸੰਘਰਸ਼ ਵਿੱਢਣ ਤੋਂ ਇਲਾਵਾ ਕੋਈ ਹੋਰ ਚਾਰਾ ਨਹੀਂ ਬਚਿਆ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਅਤੇ ਪਾਵਰਕੌਮ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਪੁਲਿਸ ਵੱਲੋਂ ਇਮਾਰਤ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਅਤੇ ਪ੍ਰਦਰਸ਼ਨਕਾਰੀਆਂ ਨੂੰ ਹੇਠਾਂ ਉਤਾਰਨ ਲਈ ਗੱਲਬਾਤ ਦੀ ਕੋਸ਼ਿਸ਼ ਸ਼ੁਰੂ ਕੀਤੀ ਗਈ।
ਦੂਜੇ ਪਾਸੇ, ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੋ-ਟੁੱਕ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਪ੍ਰਬੰਧਨ ਵੱਲੋਂ ਉਨ੍ਹਾਂ ਨੂੰ ਪੱਕੀ ਨਿਯੁਕਤੀ ਦੇ ਲਿਖਤੀ ਹੁਕਮ ਜਾਰੀ ਨਹੀਂ ਕੀਤੇ ਜਾਂਦੇ, ਉਦੋਂ ਤੱਕ ਉਹ ਛੱਤ ਤੋਂ ਹੇਠਾਂ ਨਹੀਂ ਉਤਰਨਗੇ। ਆਗੂਆਂ ਨੇ ਸਾਫ਼ ਕਿਹਾ ਕਿ ਜੇਕਰ ਇਸ ਦੌਰਾਨ ਕਿਸੇ ਵੀ ਪ੍ਰਦਰਸ਼ਨਕਾਰੀ ਦਾ ਕੋਈ ਜਾਨੀ-ਮਾਲੀ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਸਾਰੀ ਜ਼ਿੰਮੇਵਾਰੀ ਪਾਵਰਕੌਮ ਪ੍ਰਬੰਧਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਖ਼ਬਰ ਲਿਖੇ ਜਾਣ ਤੱਕ ਪ੍ਰਦਰਸ਼ਨਕਾਰੀ ਛੱਤ ’ਤੇ ਡਟੇ ਹੋਏ ਸਨ ਅਤੇ ਪ੍ਰਸ਼ਾਸਨ ਨਾਲ ਗੱਲਬਾਤ ਦਾ ਦੌਰ ਜਾਰੀ ਸੀ।