ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਨਾਲ ਸਰਕਾਰੀ ਦਫ਼ਤਰਾਂ 'ਚ ਪਸਰੀ ਵੀਰਾਨੀ, ਸਰਕਾਰ ਖ਼ਿਲਾਫ਼ ਫੁੱਟਿਆ ਗੁੱਸਾ
ਮੁਲਾਜ਼ਮ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਦੇ ਸੱਦੇ ’ਤੇ ਅੱਜ ਸਮਾਣਾ ਦੇ ਵੱਖ-ਵੱਖ ਸਰਕਾਰੀ ਦਫਤਰਾਂ ਵਿਚ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਹੜਤਾਲ ਕਾਰਨ ਦਫਤਰਾਂ ਵਿਚ ਸੁੰਨ-ਸਾਨ ਪੱਸਰੀ ਹੋਈ ਸੀ ਅਤੇ ਆਪਣੇ ਕੰਮਾਂ ਲਈ ਸਰਕਾਰੀ ਦਫਤਰਾਂ ਵਿਚ ਪਹੁੰਚੇ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਸੇਵਾ ਕੇਂਦਰ ਵਿਚ ਬੱਚੇ ਦਾ ਆਧਾਰ ਕਾਰਡ ਬਣਾਉਣ ਆਈ ਰਜਨੀ ਅਤੇ ਹੋਰ ਸੈਂਕੜੇ ਲੋਕਾਂ ਨੂੰ ਨਿਰਾਸ਼ ਹੋ ਕੇ ਵਾਪਸ ਜਾਣਾ ਪਿਆ ਹੈ।
Publish Date: Sat, 08 Aug 2026 11:14 AM (IST)
Updated Date: Sat, 08 Aug 2026 11:16 AM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਮੁਲਾਜ਼ਮ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਦੇ ਸੱਦੇ ’ਤੇ ਅੱਜ ਸਮਾਣਾ ਦੇ ਵੱਖ-ਵੱਖ ਸਰਕਾਰੀ ਦਫਤਰਾਂ ਵਿਚ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਹੜਤਾਲ ਕਾਰਨ ਦਫਤਰਾਂ ਵਿਚ ਸੁੰਨ-ਸਾਨ ਪੱਸਰੀ ਹੋਈ ਸੀ ਅਤੇ ਆਪਣੇ ਕੰਮਾਂ ਲਈ ਸਰਕਾਰੀ ਦਫਤਰਾਂ ਵਿਚ ਪਹੁੰਚੇ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਸੇਵਾ ਕੇਂਦਰ ਵਿਚ ਬੱਚੇ ਦਾ ਆਧਾਰ ਕਾਰਡ ਬਣਾਉਣ ਆਈ ਰਜਨੀ ਅਤੇ ਹੋਰ ਸੈਂਕੜੇ ਲੋਕਾਂ ਨੂੰ ਨਿਰਾਸ਼ ਹੋ ਕੇ ਵਾਪਸ ਜਾਣਾ ਪਿਆ ਹੈ।
ਸੇਵਾ ਕੇਂਦਰਾਂ ਦੇ ਮੁਲਾਜ਼ਮ ਵੀ ਹੜਤਾਲ ਵਿਚ ਸ਼ਾਮਿਲ ਸਨ। ਕਈ ਲੋਕ ਆਪਣੇ ਜ਼ਰੂਰੀ ਕੰਮ ਕਰਵਾਉਣ ਲਈ ਦਫ਼ਤਰਾਂ ਵਿਚ ਪਹੁੰਚੇ, ਪਰ ਮੁਲਾਜ਼ਮਾਂ ਦੀ ਗੈਰਹਾਜ਼ਰੀ ਕਾਰਨ ਉਨ੍ਹਾਂ ਨੂੰ ਬਿਨਾਂ ਕੰਮ ਕਰਵਾਏ ਵਾਪਸ ਪਰਤਣਾ ਪਿਆ। ਬਲਾਕ ਸੰਮਤੀ ਦੇ ਮੁਲਾਜ਼ਮਾਂ ਨੇ ਹੜਤਾਲ ਕਰਦਿਆਂ ਧਰਨਾ ਦਿੱਤਾ ਅਤੇ ਸਰਕਾਰ ਵਿਰੁੱਧ ਭੜਾਸ ਕੱਢੀ। ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੰਗਾਂ ਸਬੰਧੀ ਠੋਸ ਫੈਸਲਾ ਨਹੀਂ ਲਿਆ ਜਾਂਦਾ, ਸੰਘਰਸ਼ ਜਾਰੀ ਰੱਖਿਆ ਜਾਵੇਗਾ।