
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਿਗਡ਼ ਰਹੀ ਕਾਨੂੰਨ-ਵਿਵਸਥਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਕ੍ਰਿਸ਼ਨ ਸਨੌਰ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਸਨੌਰ ’ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਅੱਜ ਪਿੰਡ ਬਿੰਜਲ ਵਿਖੇ ਸੰਜੀਵ ਕੁਮਾਰ ਅਹਿਰੂ ਕਲਾਂਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਕ੍ਰਿਸ਼ਨ ਸਿੰਘ ਸਨੌਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਕ੍ਰਿਸ਼ਨ ਸਿੰਘ ਸਨੌਰ ਨੇ ਕਿਹਾ ਕਿ ਕਿਸੇ ਵੀ ਤਾਕਤ ਨੂੰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਮੌਕੇ ਬਲਜਿੰਦਰ ਸਿੰਘ ਸੈਣੀ ਨੇ ਆਏ ਹੋਏ ਸਾਰੇ ਆਗੂਆਂ ਨੂੰ ਜੀ ਆਇਆਂ ਕਿਹਾ ਅਤੇ ਵਿਸ਼ਵਾਸ ਦਿਵਾਇਆ ਕਿ ਅਸੀਂ ਸਾਰੇ ਸ਼੍ਰੋਮਣੀ ਅਕਾਲੀ ਦਲ ਦੇ ਝੰਡਾ-ਬਰਦਾਰ ਬਣ ਕੇ ਪਾਰਟੀ ਨੂੰ ਤਕਡ਼ਾ ਕਰਾਂਗੇ। ਇਸ ਮੌਕੇ ਪਿੰਡ ਵਾਸੀਆਂ ਨੇ ਖੁਸ਼ੀ ਜਾਹਿਰ ਕਰਦਿਆਂ ਕ੍ਰਿਸ਼ਨ ਸਿੰਘ ਸਨੌਰ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਹੋਣ ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਕ੍ਰਿਸ਼ਨ ਸਿੰਘ ਸਨੌਰ, ਹਰਮਿੰਦਰ ਸਿੰਘ ਜੋਗੀਪੁਰ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸੰਜੀਵ ਕੁਮਾਰ ਅਹਿਰੂਕਲਾਂ, ਲਖਵਿੰਦਰ ਸਿੰਘ ਨੰਬਰਦਾਰ ਜੋਗੀਪੁਰ, ਰਾਮ ਚੰਦਰ ਜੋਗੀਪੁਰ, ਲਖਵਿੰਦਰ ਸਿੰਘ ਪ੍ਰਧਾਨ ਆਲ ਸਕੂਲ ਟਰਾਂਸਪੋਰਟ ਯੂਨੀਅਨ ਜਿਲਾ ਪਟਿਆਲਾ, ਸੁਖਦੇਵ ਸਿੰਘ ਖਾਕਟਾਂ, ਲਖਬੀਰ ਸਿੰਘ ਬਿੰਜਲ, ਧਰਮਵੀਰ ਸੈਣੀ, ਨਾਗਰ ਸੈਣੀ, ਜਸਦੀਪ ਸਿੰਘ ਕਾਲੇਕੇ, ਸ਼ਿਵ ਨਾਗਰ, ਦੈਵੀ ਦਿਆਲ, ਰਮੇਸ਼ ਕੁਮਾਰ, ਲੱਖੀ ਸੈਣੀ, ਜਗਤ ਸਿੰਘ ਕੁਕੂ, ਸਤੀਸ਼ ਕੁਮਾਰ ਅਤੇ ਹੋਰ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।