ਪਿੰਡ ਧੰਗੇੜਾ ਦੇ ਗੁਰਦੁਆਰਾ ਸਾਹਿਬਾਨ ਵਿਖੇ ਕੀਰਤਨ ਸਮਾਗਮ
ਪਿੰਡ ਧੰਗੇੜਾ ਦੇ ਗੁਰਦੁਆਰਾ ਸਾਹਿਬਾਨ ਵਿਖੇ ਕੀਰਤਨ ਸਮਾਗਮ
Publish Date: Sun, 16 Nov 2025 05:15 PM (IST)
Updated Date: Sun, 16 Nov 2025 05:17 PM (IST)

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਅਸਥਾਨ ਪਿੰਡ ਧੰਗੇੜਾ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ, ਜਿਸ ਵਿਚ ਸੰਗਤਾਂ ਨੇ ਲੰਬਾ ਸਮਾਂ ਇਲਾਹੀ ਬਾਣੀ ਸਰਵਣ ਕੀਤੀ। ਇਸ ਮੌਕੇ ਬਾਬਾ ਮੱਖਣ ਸਿੰਘ ਕਾਰ ਸੇਵਾ ਵਾਲੇ ਅਤੇ ਕੀਰਤਨੀ ਜਥੇ ਭਾਈ ਧਰਮ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਧੰਗੇੜਾ ਵਾਲਿਆਂ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਤਿਲਕ ਜੰਜੂ ਦੇ ਰਾਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਸ਼ਹੀਦ ਗੁਰਸਿੱਖਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਵੱਲੋਂ ਧਰਮ ਦੀ ਰਾਖੀ ਅਤੇ ਮਨੁੱਖੀ ਅਧਿਕਾਰਾਂ ਦੀ ਸਰਬ ਉਚ ਕੁਰਬਾਨੀ ਬਾਰੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਪਿੰਡ ਧੰਗੇੜਾ ਵਿਖੇ ਕੀਰਤਨ ਦਰਬਾਰ ਵਿਖੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਸ਼ਰਧਾ ਤੇ ਸਤਿਕਾਰ ਸਹਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਵੱਡੇ ਪੱਧਰ ਉਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 18 ਨਵੰਬਰ ਨੂੰ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ਾਮ ਨੂੰ ਮਹਾਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਸਮਾਗਮ ਵਿਚ ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਰਾਹੁਲ ਸੈਣੀ, ਐੱਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਸਰਪੰਚ ਜਗਦੀਪ ਸਿੰਘ ਧੰਗੇੜਾ ਬਲਾਕ ਪ੍ਰਧਾਨ ਪਟਿਆਲਾ ਦਿਹਾਤੀ, ਬੀਡੀਪੀਓ ਮਨਦੀਪ ਸਿੰਘ, ਪੰਚਾਇਤ ਮੈਂਬਰ ਹਰਵਿੰਦਰ ਸਿੰਘ, ਕੁਲਦੀਪ ਸਿੰਘ, ਸ਼ਾਮ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ ਸਰਪੰਚ ਪੇਧਨੀ, ਹਰਮੇਲ ਸਿੰਘ,ਅਮਰੀਕ ਸਿੰਘ, ਸੁਰਜੀਤ ਸਿੰਘ ਐਸਡੀਓ ਘਮਰੋਦਾ, ਧਰਮਿੰਦਰ ਨੰਬਰਦਾਰ, ਕਰਤਾਰ ਸਿੰਘ ਸਾਬਕਾ ਸਰਪੰਚ, ਗੌਰਵ ਆਲੋਵਾਲ ਤੇ ਗੁਰੂ ਘਰ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰ, ਸਮੂਹ ਇਲਾਕੇ ਦੇ ਸਰਪੰਚ, ਪੰਚ ਅਤੇ ਨੰਬਰਦਾਰ ਵੀ ਹਾਜ਼ਰ ਸਨ।