ਵਿਧਾਇਕ ਨੇ ਹਰਪਾਲ ਸਿੰਘ ਵਿਰਕ ਨੂੰ ਕੀਤਾ ਸਨਮਾਨਿਤ
ਵਿਧਾਇਕ ਦੇਵ ਮਾਨ ਨੇ ਹਰਪਾਲ ਸਿੰਘ ਵਿਰਕ ਨੂੰ ਕੀਤਾ ਸਨਮਾਨ
Publish Date: Sun, 11 Jan 2026 06:01 PM (IST)
Updated Date: Sun, 11 Jan 2026 06:03 PM (IST)
ਫੋਟੋ 11ਪੀਟੀਐਲ: 18 ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਸੂਬੇ ਪੰਜਾਬ ਅੰਦਰ ਸੱਤਾ ਵਿਚ ਰਾਜ ਕਰ ਰਹੀ ਆਮ ਆਦਮੀ ਪਾਰਟੀ ਵੱਲੋਂ ਮਿਹਨਤੀ ਅਹੁਦੇਦਾਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਮਿਹਨਤੀ ਵਰਕਰ ਹਰਪਾਲ ਸਿੰਘ ਵਿਰਕ ਨੂੰ ਜ਼ਿਲ੍ਹਾ ਦਿਹਾਤੀ ਪ੍ਰਧਾਨ ਆਮ ਆਦਮੀ ਪਾਰਟੀ ਨਿਯੁਕਤ ਕੀਤਾ ਗਿਆ ਹੈ। ਇਹ ਵਿਚਾਰ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇ ਮਾਨ ਨੇ ਆਪਣੇ ਦਫਤਰ ਵਿੱਚ ਸਰਦਾਰ ਵਿਰਕ ਦੇ ਪਹੁੰਚਣ ਤੇ ਉਹਨਾਂ ਦਾ ਸਨਮਾਨ ਕਰਨ ਉਪਰੰਤ ਪ੍ਰਗਟਾਏ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਵਿੱਚ ਵੀ ਮਿਹਨਤੀ ਵਰਕਰ ਨੂੰ ਅਹੁਦੇ ਦੇ ਕੇ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਇਸ ਮੌਕੇ ਉਨਾਂ ਦੇ ਨਾਲ ਤੇਜਿੰਦਰ ਸਿੰਘ, ਕਪਿਲ ਮਾਨ, ਰੁਪਿੰਦਰ ਸਿੰਘ ਭਾਦਸੋਂ, ਅਮਨਦੀਪ ਸਿੰਘ ਸਰਪੰਚ ਕੋਟ ਕਲਾਂ, ਸੁਖਵਿੰਦਰ ਸਿੰਘ ਦੁਲੱਦੀ, ਅਰਮਾਨ ਨਾਭਾ, ਜਸਵੀਰ ਸਿੰਘ, ਸੁਖਦੀਪ ਸਿੰਘ ਖਹਿਰਾ , ਭੁਪਿੰਦਰ ਸਿੰਘ ਕੱਲਰ ਮਾਜਰੀ , ਸੁਖਦੇਵ ਸਿੰਘ ਮਾਨ, ਗੁਰਲਾਲ ਸਿੰਘ ਮੱਲੀ ਚੇਅਰਮੈਨ, ਹਰਵਿੰਦਰ ਸਿੰਘ ਖਹਿਰਾ, ਨਿਰਲੇਪ ਸਿੰਘ, ਗੁਰਵਿੰਦਰ ਸਿੰਘ ਕੁਲਾਰਾਂ ਤੇ ਵੱਡੀ ਗਿਣਤੀ ਵਿੱਚ ਅਹੁਦੇਦਾਰਾਂ ਮੌਜੂਦ ਸਨ।